Saturday, July 27, 2024

ਦਿਵਿਆਂਗ ਅਤੇ ਬਜ਼ੁੱਰਗ ਵਿਅਕਤੀਆਂ ਨੂੰ ਬਨਾਉਟੀ ਅੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਂਪ 25 ਜੁਲਾਈ ਤੋਂ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਾਰੇ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਜਿੰਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਲੋੜ ਲਈ ਬਨਾਉਟੀ ਅੰਗਾਂ ਦੀ ਲੋੜ ਹੈ, ਉਨਾਂ ਨੂੰ ਮੁਫ਼ਤ ਅੰਗ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਅਲਿਮਕੋ ਦੇ ਸਹਿਯੋਗ ਨਾਲ ਪਹਿਲਾਂ ਮਾਹਿਰਾਂ ਵਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਦਿੱਤੇ ਜਾਣ ਵਾਲੇ ਬਨਾਉਟੀ ਅੰਗ ਦਾ ਸਾਇਜ਼ ਲਿਆ ਜਾਵੇਗਾ ਅਤੇ ਫਿਰ ਇਹ ਅੰਗ ਤਿਆਰ ਕਰਕੇ ਉਕਤ ਵਿਅਕਤੀ ਨੂੰ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਹਰੇਕ ਤਹਿਸੀਲ ਦੇ ਐਸ.ਡੀ.ਐਮ ਨੂੰ ਨੋਡਲ ਅਧਿਕਾਰੀ ਅਤੇ ਸਬੰਧਤ ਸੀ.ਡੀ.ਪੀ.ਓ ਨੂੰ ਸਹਾਇਕ ਨੋਡਲ ਅਧਿਕਾਰੀ ਲਗਾਇਆ ਹੈ।ਇਸ ਤੋਂ ਇਲਾਵਾ ਸਿਹਤ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ, ਪੰਚਾਇਤ, ਜੀ.ਓ.ਜੀ, ਰੈਡ ਕਰਾਸ, ਕਾਰਪੋਰੇਸ਼ਨ ਅਤੇ ਹੋਰ ਵਿਭਾਗ ਇਨਾਂ ਕੈਂਪਾਂ ਵਿੱਚ ਸਹਿਯੋਗ ਕਰਨਗੇ।ਡਿਪਟੀ ਕਮਿਸ਼ਨਰ ਸੂਦਨ ਨੇ ਦੱਸਿਆ ਕਿ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਕੈਂਪ ਵਿੱਚ ਅਧਾਰ ਕਾਰਡ ਅਤੇ ਅਯੋਗਤਾ ਸਰਟੀਫਿਕੇਟ ਦੀ ਕਾਪੀ ਤੇ ਇੱਕ ਫੋਟੋ ਨਾਲ ਲੈ ਕੇ ਆਉਣ।ਆਮਦਨ ਸਰਟੀਫਿਕੇਟ ਸਬੰਧਤ ਨੰਬਰਦਾਰ ਵਲੋਂ ਮੌਕੇ ਤੇ ਜਾਰੀ ਕੀਤਾ ਜਾਵੇਗਾ।
                ਜਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ 25 ਜੁਲਾਈ ਨੂੰ ਇਹ ਕੈਂਪ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਹਸਪਤਾਲ, 26 ਜੁਲਾਈ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਤਰਸਿੱਕਾ, 27 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੱਥੂਨੰਗਲ, 28 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੋਲਬਾਗ, 29 ਜੁਲਾਈ ਸਰਕਾਰੀ ਸੀਨੀ. ਸੈਕੰਡਰੀ ਸਕੂਲ ਸੁਲਤਾਨਵਿੰਡ, 30 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵੈਰੋਵਾਲ ਰੋਡ ਜੰਡਿਆਲਾ ਗੁਰੂ, 31 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਅਜਨਾਲਾ, 1 ਅਗਸਤ ਨੂੰ ਆਈ.ਟੀ.ਆਈ ਲੋਪੋਕੇ, 2 ਅਗਸਤ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਹਰਸ਼ਾ ਛੀਨਾ, 3 ਅਗਸਤ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਨੰਗਲੀ, 4 ਅਗਸਤ ਨੂੰ ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ 5 ਅਗਸਤ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਅਟਾਰੀ ਵਿਖੇ ਇਹ ਕੈਂਪ ਲੱਗਣਗੇ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …