Wednesday, February 28, 2024

ਮਾਨ ਸਰਕਾਰ ਸੁਵਿਧਾ ਕੇਂਦਰਾਂ ਨੂੰ ਨਹੀਂ ਬਣਨ ਦੇਵੇਗੀ ਦੁਬਿਧਾ ਕੇਂਦਰ – ਈ.ਟੀ.ਓ

ਕੈਬਨਿਟ ਮੰਤਰੀ ਵਲੋਂ ਅੰਮ੍ਰਿਤਸਰ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਾਅਦ ਦੁਪਿਹਰ ਅਚਨਚੇਤ ਅੰਮਿ੍ਤਸਰ ਡਿਪਟੀ ਕਮਿਸ਼ਨਰ ਦਫਤਰ ਵਿੱਚ ਬਣੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ।ਇਸ ਦੌਰਾਨ ਉਨ੍ਹਾਂ ਨੇ ਕੰਮ ਕਰਵਾਉਣ ਆਏ ਲੋਕਾਂ ਦਾ ਹਾਲ-ਚਾਲ ਪੁੱਛਿਆ ਅਤੇ ਕੰਮ ਕਰਨ ਵਿੱਚ ਆਉਣ ਵਾਲੀਆਂ ਦਿੱਕਤਾਂ ਬਾਰੇ ਜਾਣਿਆ।ਇਸ ਦੌਰਾਨ ਇਕ ਵਿਅਕਤੀ ਅਜਿਹਾ ਮਿਲਿਆ, ਜਿਸ ਦਾ ਕੰਮ ਲੰਮੇ ਅਰਸੇ ਤੋਂ ਲੰਬਿਤ ਚੱਲ ਰਿਹਾ ਸੀ।ਕੈਬਨਿਟ ਮੰਤਰੀ ਨੇ ਉਸ ਦਾ ਕੇਸ ਸੁਣਿਆ ਅਤੇ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਬੈਠਣ ਅਤੇ ਕੰਮ ਕਰਵਾਉਣ ਸਮੇਂ ਇੰਤਜ਼ਾਰ ਕਰਨ ਵਾਲੇ ਸਥਾਨ ਉਪਰ ਪੱਖਿਆਂ ਦੀ ਘਾਟ ਮਹਿਸੂਸ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕਮੀ ਦੂਰ ਕਰਨ ਦੀ ਹਦਾਇਤ ਵੀ ਕੀਤੀ।
                      ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮਾਨ ਸਰਕਾਰ ਵਿੱਚ ਕੋਈ ਕੰਮ ਪੈਸੇ ਜਾਂ ਲਾਲਚ ਵਿੱਚ ਨਹੀਂ ਹੋਵੇਗਾ ਅਤੇ ਸਰਕਾਰ ਇਨ੍ਹਾਂ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦੇਵੇਗੀ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁੱਲ ਵੀ ਬਰਦਾਸ਼ਤ ਨਹੀਂ ਹੋਵੇਗਾ। ਉਹਨਾਂ ਰੋਜਗਾਰ ਬਿਊਰੋ ਦਾ ਦੌਰਾ ਵੀ ਕੀਤਾ ਅਤੇ ਅਧਿਕਾਰੀਆਂ ਨਾਲ ਰੋਜ਼ਗਾਰ ਪ੍ਰਾਪਤੀ ਬਾਰੇ ਖੁੱਲ ਕੇ ਗੱਲ ਕੀਤੀ। ਉਨ੍ਹਾਂ ਕੇਂਦਰ ਨੂੰ ਸਰਕਾਰ, ਉਦਯੋਗਿਕ ਅਤੇ ਵਪਾਰ ਦੀਆਂ ਲੋੜਾਂ ਅਨੁਸਾਰ ਕੰਮ ਕਰਨ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਚੰਦਰ ਸ਼ੇਖਰ ਅਜ਼ਾਦ ਦੀ ਸ਼ਹਾਦਤ ਨੂੰ ਕੀਤਾ ਯਾਦ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮਹਾਨ ਅਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਅਜ਼ਾਦ ਨੂੰ ਸ਼ਰਧਾਂਜਲੀ ਭੇਂਟ …