ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ ਅੱਜ 24 ਜੁਲਾਈ 2022 ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ।ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਨੂੰ ਉਨ੍ਹਾਂ ਜਰੂਰੀ ਮੁਰੰਮਤ ਤੇ ਰੱਖ-ਰਖਾਓ ਲਈ ਬੰਦ ਰੱਖਿਆ ਜਾਂਦਾ ਹੈ।2 ਅਗਸਤ 2022 ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ ਦਿੱਤੇ ਜਾਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …