ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਵਿਦਿਆਲਿਆ ਦੇ ਪ੍ਰਿੰਸੀਪਲ ਸੰਜੇ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਰੂਪਨੀਤ ਚੀਮਾ ਨੇ 97 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।ਬਾਰ੍ਹਵੀਂ ਵਿਗਿਆਨ ਵਿੱਚ ਕਾਮਾਕਸ਼ੀ ਗੋਇਲ ਨੇ 96 ਪ੍ਰਤੀਸ਼ਤ ਅੰਕ ਅਤੇ ਬਾਰ੍ਹਵੀਂ ਕਾਮਰਸ ਵਿੱਚ ਹਿਤੈਸ਼ੀ ਗੋਇਲ ਨੇ 94 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਵਿਦਿਆਲਿਆ ਦੇ 12 ਬੱਚਿਆਂ ਨੇ 90 ਫੀਸਦ ਤੋਂ ਜਿ਼ਆਦਾ ਅੰਕ ਪ੍ਰਾਪਤ ਕੀਤੇ ਹਨ।ਪ੍ਰਿੰਸੀਪਲ ਨੇ ਸਲਾਈਟ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …