ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ. ਰੋਡ ਦਾ ਸੀ.ਬੀ.ਐਸ.ਈ ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ।10ਵੀਂ ਜਮਾਤ ਦੀ ਵਿਦਿਆਰਥਣ ਅਰਪਿਤ ਕੌਰ ਅਤੇ ਨਵਲੀਨ ਕੌਰ ਨੇ 97.6% ਅੰਕ, ਗੁਰਲੀਨ ਕੌਰ, ਤਾਨਿਆ ਸ਼ਰਮਾ ਅਤੇ ਨਵਜੋਤ ਸਿੰਘ ਨੇ 96% ਅਤੇ ਗੁਰਲੀਨ ਕੌਰ ਨੇ 95.8% ਅੰਕ ਪ੍ਰਾਪਤ ਕਰਕੇ ਸਕੂਲ ‘ਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ।
ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ 208 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ।17 ਵਿਦਿਆਰਥੀਆਂ ਨੇ 90 ਤੋਂ 95 ਫੀਸਦ ਅਤੇ ਹੋਰਨਾਂ ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ।
ਪ੍ਰਿੰਸੀਪਲ ਗਿੱਲ ਨੇ ਕਿਹਾ ਕਿ ਸਕੂਲ ਦਾ 12ਵੀਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ।ਉਨ੍ਹਾਂ ਕਿਹਾ ਕਿ ਸਕੂਲ ਦੇ 274 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਮੈਡੀਕਲ ਦੇ ਵਿਦਿਆਰਥੀ ਬਾਣੀ ਸਿੰਘ ਨੇ 97.8% ਤੇ ਅਵਨੀਤ ਕੌਰ ਨੇ 97.6 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਕਾਮਰਸ ਦੀ ਵਿਦਿਆਰਥਣ ਹਰਲੀਨ ਕੌਰ ਨੇ 96.8% ਅਤੇ ਅਰੁਣਦੀਪ ਤੇ ਤਾਨਿਆ ਅਰੋੜਾ ਨੇ 96.4 ਫ਼ੀਸਦੀ ਨਾਲ ਦੂਸਰਾ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀ ਸਲੀਮ ਮਸੀਹ ਨੇ 96.2% ਅੰਕ ਨਾਲ ਤੀਜ਼ਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਜਦਕਿ ਮੈਡੀਕਲ ਦੇ ਰਾਜਕੰਵਰ ਸਿੰਘ ਨੇ 96 ਫੀਸਦੀ, ਨਾਨ ਮੈਡੀਕਲ ਦੇ ਪਾਰਸ ਨੇ 95.8, ਕਾਮਰਸ ਦੀ ਮਹਿਕਪ੍ਰੀਤ ਕੌਰ ਨੇ 95.6 ਅੰਕ ਹਾਸਲ ਕੀਤੇ ਹਨ।ਇਸ ਤੋਂ ਇਲਾਵਾ ਸਾਇੰਸ, ਕਾਮਰਸ, ਹਿਊਮੈਨਿਟੀ ਤੇ ਹੋਰਨਾਂ ਵਿਸ਼ਿਆਂ ਦੇ ਵਿਦਿਆਰਥੀ ਨੇ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕੀਤੇ ਹਨ।
ਪ੍ਰਿੰਸੀਪਲ ਗਿੱਲ ਨੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕੀਤਾ।ਉਨ੍ਹਾਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …