Wednesday, October 23, 2024

ਅਕਾਲੀ ਦਲ ਦੇ ਸਾਬਕਾ ਚੇਅਰਮੈਨ ਤੇ ਹੋਰ ਮੋਹਤਬਰ ਆਮ ਆਦਮੀ ਪਾਰਟੀ ਨਾਲ ਤੁਰੇ

ਵਿਧਾਇਕ ਰਮਦਾਸ ਨੇ ਕੀਤਾ ਗਰਮਜੋਸ਼ੀ ਨਾਲ ਸਵਾਗਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਰਵਾਇਤੀ ਪਾਰਟੀਆਂ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਆਪ ਪਾਰਟੀ ‘ਚ ਸ਼ਾਮਲ ਹੋ ਰਹੇ ਹਨ।ਜੋ ਸਰਕਾਰ ਵਲੋਂ ਤਿੰਨ ਮਹੀਨਿਆਂ ਦੇ ਕਾਰਜ਼ਕਾਲ ਵਿੱਚ ਲਏ ਗਏ ਲੋਕ ਪੱਖੀ ਫੈਸਲਿਆਂ ਦਾ ਨਤੀਜ਼ਾ ਹੈ।ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਨੂੰ ਮੁੜ ਖੁਸ਼ਹਾਲ ਵੇਖਣਾ ਚਾਹੁੰਦੇ ਹਨ।ਇਸ ਲਈ ਉਹ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ।ਅੱਜ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਹਰਦੇਵ ਸਿੰਘ ਲਾਲੀ, ਸਾਬਕਾ ਸਰਪੰਚ ਕਰਤਾਰ ਸਿੰਘ, ਮੈਂਬਰ ਪੰਚਾਇਤ ਗੁਰਮੁੱਖ ਸਿੰਘ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਨੀਟਾ, ਹਰਿੰਦਰਪਾਲ ਸਿੰਘ ਲਾਲੀ ਪ੍ਰਧਾਨ ਟਰੱਕ ਯੂਨੀਅਨ ਅਟਾਰੀ, ਹਰਪਾਲ ਸਿੰਘ ਚੀਮਾ ਟਰਾਂਸਪੋਰਟ, ਅਮਰਜੀਤ ਸਿੰਘ ਸ਼ਿੰਦਾ ਆਪਣੇ ਹੋਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।
             ਰਮਦਾਸ ਨੇ ਇਹਨਾਂ ਨੇਤਾਵਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ‘ਤੇ ‘ਜੀ ਆਇਆਂ’ ਆਖਿਆ ਅਤੇ ਭਰੋਸਾ ਦਿੱਤਾ ਕਿ ਸਭ ਨੁੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

Check Also

ਸ਼ਤਰੰਜ ਮੁਕਾਬਲੇ ਵਿੱਚ ਲਿਪਸਾ ਮਿੱਤਲ ਦਾ ਤੀਸਰਾ ਸਥਾਨ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ …