ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰੱਖੇ ਜਾ ਰਹੇ ਹਨ ਅਤੇ ਸਟਾਫ਼ ਦੋ ਸ਼ਿਫਟਾਂ ਵਿੱਚ ਕੰਮ ਕਰਕੇ ਆਮ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਵਾ ਰਿਹਾ ਹੈ।ਇਹ ਜਾਣਕਾਰੀ ਸਹਾਇਕ ਕਮਿਸ਼ਨਰ ਮਿਸ ਗੁਰਸਿਮਰਨਜੀਤ ਕੌਰ ਨੇ ਦਿੰੋਦਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸੋਮਵਾਰ ਤੋਂ ਸ਼ੁਕਰਵਾਰ ਤਕ ਲੋਕਾਂ ਦੀ ਸਹੂਲਤ ਲਈ ਸਵੇਰੇ 08-00 ਵਜੇ ਤੋਂ ਸ਼ਾਮ 06-00 ਵਜੇ ਤਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਸ਼ਨੀਵਾਰ ਤੇ ਐਤਵਾਰ ਨੂੰ ਖੁੱਲਣ ਦਾ ਸਮਾਂ ਸਵੇਰੇ 8 ਤੋਂ ਸ਼ਾਮ 4 ਵਜੇ ਤਕ ਹੈ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਸੋਮਵਾਰ ਤੋਂ ਸ਼ੁਕਰਵਾਰ ਤਕ ਆਪਣੇ ਦਫ਼ਤਰੀ ਰੁਝੇਵਿਆਂ ਕਾਰਨ ਸਰਕਾਰੀ ਸੇਵਾਵਾਂ ਲੈਣ ਤੋਂ ਵਾਂਝੇ ਰਹਿੰਦੇ ਹਨ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …