ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 122 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਜਿੰਨਾਂ ਵਿੱਚ ਖੇਤੀਬਾੜੀ, ਸਥਾਨਕ ਸਰਕਾਰ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਮੈਡੀਕਲ ਕੌਂਸਲ, ਤਕਨੀਕੀ ਸਿੱਖਿਆ ਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਿਤ ਸੇਵਾਵਾਂ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਧੰਦੇ ਨਾਲ ਜੁੜੇ ਲੋਕ ਬੀਜ਼, ਕੀਟਨਾਸ਼ਕ ਦਵਾਈਆਂ ਵੇਚਣ ਦੇ ਲਈ ਲਾਇਸੰਸ ਹੁਣ ਸੇਵਾ ਕੇਂਦਰ ਰਾਹੀਂ ਅਪਲਾਈ ਕਰ ਸਕਦੇ ਹਨ।ਸਥਾਨਕ ਸਰਕਾਰ ਵਿਭਾਗ ਦੀਆਂ ਪੰਜ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਦੀਆਂ ਦੋ, ਪੰਜਾਬ ਮੈਡੀਕਲ ਕੌਂਸਲ ਦੀਆਂ 15, ਤਕਨੀਕੀ ਸਿੱਖਿਆ ਕੇਂਦਰੀ ਬੋਰਡ ਦੀਆਂ 8, ਪੀ.ਟੀ.ਯੂ ਨਾਲ ਸਬੰਧਤ 10, ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਤ 7, ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਅਤੇ ਖੇਤੀਬਾੜੀ ਵਿਭਾਗ ਨਾਲ ਸਬੰਧਤ 80 ਸੇਵਾਵਾਂ ਦਾ ਲਾਭ ਸੇਵਾ ਕੇਂਦਰਾਂ ਤੋਂ ਲਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਐਤਵਾਰ ਨੂੰ ਵੀ ਖੁਲ੍ਹੇ ਰੱਖੇ ਜਾਂਦੇ ਹਨ।ਸੇਵਾ ਕੇਂਦਰ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਅਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁਲ੍ਹਦੇ ਹਨ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …