Monday, February 26, 2024

ਸੁਰ ਉਤਸਵ’ 2022 ਦੇ ਦੂਜੇ ਦਿਨ ਡਾ. ਕੰੁਵਰ ਵਿਜੇ ਪ੍ਰਤਾਪ ਸਿੰਘ ਨੇ ਸ਼ਮਾ ਰੋਸ਼ਨ ਕਰਕੇ ਕੀਤਾ ਪ੍ਰੋਗਰਾਮ ਦਾ ਆਗਾਜ਼

ਅੰਮ੍ਰਿਤਸਰ, 25 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ ਦੂਜੇ ਦਿਨ ਮੁੱਖ ਮਹਿਮਾਨ ਡਾ. ਕੰੁਵਰ ਵਿਜੇ ਪ੍ਰਤਾਪ ਸਿੰਘ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।8 ਦਿਨਾਂ ਸੁਰ ਉਤਸਵ ਦੇ ਦੂਜਾ ਦਿਨ ਬਾਲੀਵੁਡ ਦੇ ਮਸ਼ਹੂਰ ਗਾਇਕ ਮਹਿੰਦਰ ਕਪੂਰ ਸਾਹਿਬ ਨੂੰ ਸਮਰਪਿਤ ਕੀਤਾ ਤੇ ਉਨ੍ਹਾਂ ਤੇ ਗਾਏ ਹੋਏ ਗੀਤਾਂ ਨੂੰ ਅੰਮ੍ਰਿਤਸਰ ਦੇ ਜ਼ਾਂਬਾਜ ਪੁਲਿਸ ਜਵਾਨਾਂ ਨੇ ਗਾ ਕੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕੀਤਾ।ਮਹਿੰਦਰ ਕਪੂਰ ਦੇ ਗਾਏ ਹੋਏ ਗੀਤਾਂ ਨੂੰ ਗਾਉਣ ਵਾਲੇ ਯਸਪਾਲ ਮਿੰਟੂ, ਦਲਜੀਤ ਸਿੰਘ ਮੰਡ, ਅਮਰਜੀਤ ਸਿੰਘ, ਅਮਰਜੀਤ ਬੇਦੀ, ਹਰਵਿੰਦਰ ਮੱਟੂ, ਯਸਪਾਲ ਮਿੰਟੂ, ਸ਼ਮਸ਼ੇਰ ਢਿੱਲੋਂ, ਲਤਿਕਾ ਆਦਿ ਨੇ ਖ਼ੂਬਸੂਰਤ ਫ਼ਿਲਮੀ ਗੀਤ ਗਾਏ।
              ਸੁਰ ਉਤਸਵ ਪ੍ਰੋਗਰਾਮ ਦੇ ਡਾਇਰੈਕਟਰ ਤੇ ਪ੍ਰਸਿੱਧ ਗਾਇਕ-ਸੰਗੀਤਕਾਰ ਹਰਿੰਦਰ ਸੋਹਲ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ ਤੇ ਅੰਮ੍ਰਿਤਸਰ ਦੇ ਜੰਮਪਲ ਮਰਹੂਮ ਗਾਇਕ ਮਹਿੰਦਰ ਕਪੂਰ ਸਾਹਿਬ ਜੀ ਦੀ ਜੀਵਨੀ ਬਾਰੇ ਤੇ ਸੰਘਰਸ਼ਾਂ ਬਾਰੇ ਦੱਸਿਆ।
              ਸਮਾਗਮ ਦੇ ਅੰਤ ‘ਚ ਪੰਜਾਬੀ ਸਕਰੀਨ ਦੇ ਸੰਪਾਦਕ ਫ਼ਿਲਮ-ਪੱਤਕਾਰਤਾ ਤੇ ਗੀਤਕਾਰੀ ‘ਚ ਅਹਿਮ ਯੋਗਦਾਨ ਦੇਣ ਵਾਲੇ ਦਲਜੀਤ ਅਰੋੜਾ ਨੂੰ ਪੰਜਾਬ ਰਫ਼ੀ ਰਤਨ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਯੂ.ਐਨ ਐਂਟਰਟੇਨਮੈਂਟ ਨੇ ਗੀਤ ਗਾਉਣ ਵਾਲੇ ਪੁਲਿਸ ਜਵਾਨਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ।
ਇਸ ਮੌਕ ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ, ਤਰਲੋਚਨ ਸਿੰਘ, ਜਸਪਾਲ ਸਿੰਘ ਪਾਲੀ, ਡਾ. ਦਰਸ਼ਨਦੀਪ, ਸ਼ਮਸ਼ੇਰ ਸਿੰਘ, ਧਰਵਿੰਦਰ ਸਿੰਘ ਔਲਖ, ਵਿਪਨ ਧਵਨ, ਗੁਰਤੇਜ ਮਾਨ ਸਮੇਤ ਵੱਡੀ ਗਿਣਤੀ ‘ਚ ਸੰਗੀਤ ਪ੍ਰੇਮੀ ਹਾਜ਼ਰ ਸਨ।

Check Also

42ਵੀਂ ਮਹੀਨਾਵਾਰ ਮੁਫ਼ਤ ਯਾਤਰਾ ਬੱਸ ਨੂੰ ਛੋਟੀ ਬੱਚੀ ਨੇ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਜੇ.ਐਮ.ਡੀ.ਸੀ ਫਾਊਂਡੇਸ਼ਨ ਵਲੋਂ ਸ਼੍ਰੀ ਵੈਸ਼ਨੋ ਦੇਵੀ ਲਈ ਸ਼ੁਰੂ ਕੀਤੀ …