Saturday, April 20, 2024

ਹੱਕੀ ਸਬੰਧੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਇਕਾਈ ਅੰਮ੍ਰਿਤਸਰ ਵਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲ੍ਹਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ, ਅਸ਼ਨੀਲ ਸ਼ਰਮਾ ਮੁੱਖ ਸਲਾਹਕਾਰ, ਅਮਨ ਥਰੀਏਵਾਲ, ਮੁਨੀਸ਼ ਸੂਦ ਜਿਲਾ ਸੀਨੀਅਰ ਮੀਤ ਪ੍ਰਧਾਨ, ਗੁਰਵੇਲ ਸਿੰਘ ਸੇਖੋਂ ਜਿਲਾ ਐਡੀਸ਼ਨਲ ਜਨਰਲ ਸਕੱਤਰ ਦੀ ਅਗਵਾਈ ਹੇਠ ਅੱਜ ਸੁਰਿੰਦਰ ਸਿੰਘ ਏ.ਡੀ.ਸੀ ਜਨਰਲ ਅੰਮ੍ਰਿਤਸਰ ਦੇ ਰਾਹੀ ਮਨਿਸਟੀਰੀਅਲ ਕੇਡਰ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ।ਸੁਰਿੰਦਰ ਸਿੰਘ ਏ.ਡੀ.ਸੀ ਜਨਰਲ ਵਲੋਂ ਮੰਗ ਪੱਤਰ ਸਰਕਾਰ ਨੂੰ ਭੇਜ ਕੇ ਮੰਗਾਂ ਦੀ ਪੂਰਤੀ ਲਈ ਸ਼ਿਫਾਰਿਸ਼ ਕੀਤੀ ਗਈ।
                 ਸੰਧੂ ਅਤੇ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।
                ਇਸ ਮੌਕੇ ਡੀ.ਸੀ ਦਫਤਰ ਤੋਂ ਪ੍ਰਧਾਨ ਅਸਨੀਲ ਸ਼ਰਮਾ, ਜਨਰਲ ਸਕੱਤਰ ਦੀਪਕ ਅਰੋੜਾ, ਸਾਹਿਬ ਕੁਮਾਰ, ਬਲਜੀਤ ਸਿੰਘ ਸਿਹਤ ਵਿਭਾਗ ਤੋਂ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਅਤੇ ਅਤੁੱਲ ਸ਼ਰਮਾ, ਰਮਨ ਸ਼ਰਮਾ, ਸੰਜੇ ਸ਼ਰਮਾ, ਖਜ਼ਾਨਾ ਵਿਭਾਗ ਤੋਂ ਪ੍ਰਧਾਨ ਮੁਨੀਸ਼ ਕੁਮਾਰ ਸ਼ਰਮਾ, ਜਨਰਲ ਸਕੱਤਰ ਰਜਿੰਦਰ ਸਿੰਘ ਮੱਲ੍ਹੀ, ਸੰਦੀਪ ਅਰੋੜਾ, ਗੁਰਮੁੱਖ ਸਿੰਘ ਚਾਹਲ, ਸਿਖਿਆ ਵਿਭਾਗ ਤੋਂ ਆਤਮਦੇਵ ਸਿੰਘ ਥਿੰਦ ਅਤੇ ਜਗਜੀਤ ਸਿੰਘ ਗਿੱਲ, ਖੁਰਾਕ ਸਪਲਾਈ ਵਿਭਾਗ ਤੋਂ ਲਖਵਿੰਦਰ ਸਿੰਘ,ਨਵਨੀਤ ਕੁਮਾਰ, ਜਲ ਸਰੋਤ ਵਿਭਾਗ ਤੋਂ ਮਿਲਨਪਾਲ ਸਿੰਘ, ਦਲੀਪ ਕੁਮਾਰ, ਤੇਜ਼ਬੀਰ ਸਿੰਘ, ਖਜ਼ਾਨਾ ਪੈਨਸ਼ਨਰ ਯੂਨੀਅਨ ਤੋਂ ਗੁਰਿੰਦਰ ਸਿੰਘ ਸੋਢੀ ਅਤੇ ਰਮੇਸ਼ ਕਪੂਰ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਆਗੂ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …