Sunday, July 27, 2025
Breaking News

ਟੇਬਲ ਟੈਨਿਸ ਓਪਨ ਪ੍ਰਤੀਯੋਗਿਤਾ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਹਿੱਸੇ ਆਏੇ ਦੋ ਪਹਿਲੇ ਤੇ ਇੱਕ ਦੂਜਾ ਇਨਾਮ

ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਓਪਨ ਟੇਬਲ ਟੈਨਿਸ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੋ ਪਹਿਲੇ ਤੇ ਇਕ ਦੂਜਾ ਪੁਰਸਕਾਰ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਦੂਜੀ ਰਾਜੀਵ ਚੋਪੜਾ ਮੈਮੋਰੀਅਲ ਪ੍ਰਤੀਯੋਗਿਤਾ ਦਾ ਆਯੋਜਨ 22 ਤੇ 24 ਜੁਲਾਈ ਨੂੰ ਚੰਡੀਗੜ੍ਹ ‘ਚ ਹੋਇਆ।ਪ੍ਰਤੀਯੋਗਿਤਾ ‘ਚ ਉਮਰ ਵਰਗ ਅੰਡਰ-11 ‘ਚ ਨਮਿਸ਼ ਠਾਕੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਉਸ ਨੂੰ ਟਰਾਫੀ ਅਤੇ 1000/- ਰੁਪਏ ਦਾ ਨਕਦ ਇਨਾਮ ਮਿਲਿਆ।ਉਮਰ ਵਰਗ ਅੰਡਰ -13 ‘ਚ ਲਕਸ਼ਿਣ ਸ਼ਰਮਾ ਨੇ ਪਹਿਲਾ ਪੁਰਸਕਾਰ ਪ੍ਰਾਪਤ ਕਰਕੇ ਟਰਾਫੀ ਅਤੇ 1000/- ਰੁਪਏ ਨਕਦ ਇਨਾਮ ਜਿਤਿਆ ਅਤੇ ਨਮਿਸ਼ ਨੇ ਵੀ ਦੂਜਾ ਸਥਾਨ ਪ੍ਰਾਪਤ ਕਰਕੇ ਟਰਾਫੀ ਤੇ 700/- ਰੁਪਏ ਦਾ ਇਨਾਮ ਪ੍ਰਾਪਤ ਕੀਤਾ।ਡਾ. ਅੰਜ਼ਨਾ ਗੁਪਤਾ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿਖ ‘ਚ ਵੀ ਅੱਗੇ ਵਧਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸਕੂਲ ਕਮੇਟੀ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਨੇ ਵੀ ਮੁਬਾਰਕਬਾਦ ਦਿੱਤੀ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …