Sunday, December 22, 2024

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਲਾਊਡ ਸਪੀਕਰ/ਡੀ.ਜੇ. ਉੱਚੀ ਅਵਾਜ ’ਚ ਚਲਾਊਣ ਤੇ ਪਾਬੰਦੀ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮਿ੍ਰਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਐਮਰਜੈਸੀ ਹਲਾਤਾਂ ਨੂੰ ਛੱਡ ਕੇ ਧਾਰਮਿਕ ਅਦਾਰਿਆਂ, ਵਿਆਹਾਂ ਦੇ ਮੌਕੇ ਉਚੀ ਅਵਾਜ ਵਿੱਚ ਡੀ.ਜੇ ਚਲਾਉਣ ਅਤੇੇ ਪ੍ਰਬੰਧਕਾਂ ਵੱਲੋਂ ਆਮ ਪਬਲਿਕ ਵੱਲੋਂ ਕਿਸੇ ਵੀ ਕਿਸਮ ਦਾ ਸ਼ੋਰ ਸੰਗੀਤ ਅਤੇ ਉੱਚੀ ਅਵਾਜ਼ ਕਰਨ ਵਾਲਾ ਕੋਈ ਵੀ ਯੰਤਰ ਵਜਾਉਣ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਜੇਕਰ ਇਸ ਸਮੇਂ ਅੰਦਰ ਕੋਈ ਉਚੀ ਅਵਾਜ਼ ਵਿੱਚ ਲਾਊਡ ਸਪੀਕਰ/ਡੀ.ਜੇ ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਅਗਿਆ ਲੈਣੀ ਜਰੂਰੀ ਹੈ ਨਿਰਧਾਰਤ ਅਵਾਜ਼ ਤੋਂ ਵੱਧ ਲਾਊਡ ਸਪੀਕਰ/ਡੀ.ਜੇ ਚਲਾਉਣ ਦੀ ਵਰਤੋਂ ਕਰਨ ‘ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤਕ ਮੁਕੰਮਲ ਪਾਬੰਦੀ ਲਗਾਈ ਹੈ।
                 ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 23 ਨਵੰਬਰ 2022 ਤਕ ਲਾਗੂ ਰਹੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …