ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਦੇ ਕਿਹਾ ਕਿ ਇਨਸਾਨ ਦੀ ਜਿੰਦਗੀ ਵਿਚ ਪੜਾਈ ਤੋਂ ਵੱਡਾ ਤੇ ਸੱਚਾ ਕੋਈ ਸਰਮਾਇਆ ਨਹੀਂ ਹੈ।ਅੱਜ ਸਥਾਨਕ ਸੇਂਟ ਫਰਾਂਸਿਸ ਸਕੂਲ ਅੰਮ੍ਰਿਤਸਰ ਛਾਉਣੀ ਵੱਲੋਂ ਹਾਲ ਹੀ ਵਿਚ ਆਏ ਨਤੀਜਿਆਂ ਵਿਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਲਈ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਰਭਜਨ ਸਿੰਘ ਨੇ ਕਿਹਾ ਕਿ ਜ਼ਿੰਦਗੀ ਵਿਚ ਆਦਮੀ ਨੂੰ ਪੈਸੇ ਕਮਾਉਣ ਦੇ ਮੌਕੇ ਤਾਂ ਬਹੁਤ ਮਿਲਦੇ ਹਨ, ਪਰ ਪੜ੍ਹਨ ਦਾ ਮੌਕਾ ਸਹੀ ਅਰਥਾਂ ਵਿਚ ਇਕ ਵਾਰ ਹੀ ਮਿਲਦਾ ਹੈ, ਜਿਸ ਨੂੰ ਅਜਾਈਂ ਨਹੀਂ ਗਵਾਉਣਾ ਚਾਹੀਦਾ।ਉਨਾਂ ਕਿਹਾ ਕਿ ਪੜ੍ਹਾਈ ਇਕ ਅਜਿਹਾ ਖਜ਼ਾਨਾ ਹੈ, ਜਿਸ ਨੂੰ ਕੋਈ ਤੁਹਾਡੇ ਕੋਲੋਂ ਖੋਹ ਨਹੀਂ ਸਕਦਾ।ਫਾਦਰ ਜੌਸਫ ਮੈਥਿਉ ਅਤੇ ਪ੍ਰਿੰਸੀਪਲ ਸਿਸਟਰ ਪ੍ਰਿਆ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਅੰਤ ‘ਚ ਅੱਵਲ ਰਹਿਣ ਵਾਲੇ ਬੱਚਿਆਂ ਗੁਲਨਾਜ਼ ਸਿੱਧੂ ਨੇ ਪ੍ਰਿੰਸੀਪਲ ਅਤੇ ਡਾਇਰੈਕਟਰ ਸਾਹਿਬਾਨ ਦਾ ਧੰਨਵਾਦ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …