Saturday, July 27, 2024

ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

13 ਅਗਸਤ ਨੂੰ ਕਰਵਾਈ ਜਾਵੇਗੀ ਫੁੱਲ ਡਰੈਸ ਰਿਹਰਸਲ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸਬੰਧਤ ਅਧਿਕਾਰੀਆਂ ਮੀਟਿੰਗ ਕੀਤੀ ਗਈ।ਉਨਾਂ ਨੇ ਕਿਹਾ ਕਿ ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰੀ ਆਜ਼ਾਦੀ ਦਾ ਦਿਹਾੜਾ ਬਿਨਾਂ ਕਿਸੇ ਪਾਬੰਦੀਆਂ ਤੋਂ ਮਨਾਇਆ ਜਾ ਰਿਹਾ ਹੈ।ਸੋ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਸਕੂਲਾਂ ਦੇ ਬੱਚੇ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ।
             ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।ਉਨਾਂ ਕਿਹਾ ਕਿ ਰਿਹਰਸਲ ਦੌਰਾਨ ਵੀ ਬੱਚਿਆਂ ਲਈ ਪੀਣ ਵਾਲੇ ਪਾਣੀ ਦਾ ਪੂਰਾ ਇੰਤਜ਼ਾਮ ਰੱਖਿਆ ਜਾਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਨਿਪਟਣ ਲਈ ਐਂਬੂਲੈਂਸ ਦੀ ਡਿਊਟੀ ਵੀ ਰਿਹਰਸਲ ਦੌਰਾਨ ਲਗਾਈ ਜਾਵੇ। ਉਨਾਂ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਅਤੇ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਰੰਗਾਰੰਗ ਪ੍ਰੋਗਰਾਮ ਦੀ ਤਿਆਰੀ ਲਈ 9 ਅਗਸਤ ਤੋਂ ਸਟੇਡੀਅਮ ਵਿੱਚ ਰਿਹਰਸਲ ਕਰਨ ਦੀ ਹਦਾਇਤ ਕੀਤੀ।
               ਇਸ ਮੌਕੇ ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ, ਐਸ.ਡੀ.ਐਮ ਮਨਕੰਵਲ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …