ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਸ਼ੇਰੋ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਡਾ. ਓਮ ਪ੍ਰਕਾਸ਼
ਸੇਤੀਆ ਅਤੇ ਮੈਡਮ ਅਮਨਜੋਤ ਊਰਜ਼ਾ ਕਲੱਬ ਇੰਚਾਰਜ਼ ਦੀ ਅਗਵਾਈ ਹੇਠ ਊਰਜ਼ਾ ਬਚਾਓ ਹਫ਼ਤਾ ਮਨਾਇਆ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਦੇ ਚਿੱਤਰਕਲਾ, ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕਰਦਿਆਂ ਊਰਜਾ ਬਚਾਉਣ ਦੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਲੈਕ. ਜਰਨੈਲ ਸਿੰਘ, ਸੁਖਚੈਨ ਸਿੰਘ ਸਟੇਟ ਐਵਾਰਡੀ, ਮੈਡਮ ਵੰਦਨਾ ਰਾਣੀ, ਅਧਿਆਪਕ ਅਤੇ ਵਿਦਿਆਰਥੀ ਮੌਜ਼ੂਦ ਸਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media