ਸਮਰਾਲਾ, 27 ਜੁਲਾਈ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ (ਰਜਿ.) ਵਲੋਂ ਸਮਰਾਲਾ ਤਹਿਸੀਲ ਵਿਖੇ ਕਾਫ਼ੀ ਲੰਬੇ ਸਮੇਂ ਤੋਂ ਜ਼ਮੀਨਾਂ ਦੀਆਂ
ਰਜਿਸਟਰੀਆਂ ਦਾ ਕੰਮ ਬੰਦ ਹੋਣ ‘ਤੇੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਮਾਲ ਮੰਤਰੀ ਪੰਜਾਬ ਦੇ ਨਾਂ ਐਸ.ਡੀ.ਐਮ ਸਮਰਾਲਾ ਰਾਹੀਂ ਇੱਕ ਮੰਗ ਪੱਤਰ ਭੇਜਿਆ ਗਿਆ।ਜਿਸ ਰਾਹੀਂ ਮੰਗ ਕੀਤੀ ਗਈ ਕਿ ਸਮਰਾਲਾ ਤਹਿਸੀਲ ਵਿੱਚ ਰਜਿਸਟਰੀਆਂ ਦਾ ਕੰਮ ਬਹਾਲ ਕੀਤਾ ਜਾਵੇ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਨੇ ਕਿਹਾ ਕਿ ਫਰੰਟ ਦਾ ਮੁੱਖ ਮਕਸਦ ਆਮ ਲੋਕਾਂ ਦੀਆਂ ਤਕਲੀਫਾਂ ਸਬੰਧੀ ਪ੍ਰਸਾਸ਼ਨ ਅਤੇ ਮੌਜੂਦਾ ਸਰਕਾਰ ਨੂੰ ਜਾਣੂ ਕਰਵਾਉਣਾ ਹੈ।ਪਟਵਾਰੀਆਂ ਦੁਆਰਾ ਪਹਿਲਾਂ ਹੀ ਦੂਜੇ ਸਰਕਲਾਂ ਦਾ ਕੰਮ ਛੱਡੇ ਜਾਣ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ, ਹੁਣ ਤਹਿਸੀਲਦਾਰਾਂ ਦੇ ਨਾ ਹੋਣ ਕਾਰਨ ਲੋਕ ਖੱਜ਼ਲ ਖੁਆਰ ਹੋ ਰਹੇ ਹਨ।ਐਸ.ਡੀ.ਐਮ ਸਮਰਾਲਾ ਨੇ ਪੂਰਨ ਭਰੋਸਾ ਦਿਵਾਇਆ ਕਿ ਇਸ ਸਬੰਧੀ ਦਿੱਤਾ ਮੰਗ ਪੱਤਰ ਮਾਲ ਮੰਤਰੀ ਕੋਲ ਪੁੱਜਦਾ ਕਰ ਦਿੱਤਾ ਜਾਵੇਗਾ।
ਇਸ ਮੌਕੇ ਸਵਿੰਦਰ ਸਿੰਘ, ਪ੍ਰੇਮ ਨਾਥ, ਨਿਰਮਲ ਸਿੰਘ, ਰਜਿੰਦਰ ਸਿੰਘ, ਕਾਮਰੇਡ ਬੰਤ ਸਿੰਘ, ਜਗੀਰਾ ਰਾਮ ਕੋਟਾਲਾ, ਕਰਨੈਲ ਸਿੰਘ ਕੋਟਾਲਾ, ਦਰਸ਼ਨ ਸਿੰਘ ਕੰਗ, ਸੁਰਿੰਦਰ ਕੁਮਾਰ, ਰਵਿੰਦਰ ਕੌਰ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media