ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਚੌਥੀ ਵਿਦਿਆਰਥੀ ਚੇਤਨਾ ਪ੍ਰੀਖਿਆ ਕਰਵਾਈ ਗਈ।ਇਸ ਪ੍ਰੀਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਮਨਜੀਤ ਸਿੰਘ ਬਾਸਰਕੇ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੁੱਖ ਮੰਤਵ ਲੋਕਾਂ ‘ਚ ਫੈਲੇ ਵਹਿਮਾਂ ਭਰਮਾਂ ਨੂੰ ਦੂਰ ਕਰ ਕੇ ਵਿਗਿਆਨਕ ਸੋਚ ਪੈਦਾ ਕਰਨਾ ਹੈ।ਉਹ ਜਾਦੂ ਟੂਣਿਆਂ ਦਾ ਸਹਾਰਾ ਲੈਂਦੇ ਹਨ, ਜੋ ਕਿ ਬਿਲਕੁੱਲ ਗਲਤ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਨੇ ਸਕੂਲ ਸਟਾਫ ਵਲੋਂ ਸੰਸਥਾ ਦਾ ਧੰਨਵਾਦ ਕੀਤਾ।ਇਸ ਮੌਕੇ ਰਮੇਸ਼ ਕੁਮਾਰ, ਜਸਵੰਤ ਰਾਏ, ਸ੍ਰੀਮਤੀ ਕਰਮਜੀਤ ਕੌਰ, ਸੁਖਪਾਲ ਸਿੰਘ ਸੰਧੂ ਆਦਿ ਸਟਾਫ ਹਾਜ਼ਰ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …