Tuesday, July 23, 2024

ਸੁਰ ਉਤਸਵ- 2022 ਦੇ ਤੀਜ਼ੇ ਦਿਨ ਸ੍ਰੀਮਤੀ ਅੰਜ਼ਨਾ ਸੇਠ ਨੇ ਕੀਤਾ ਪ੍ਰੋਗਰਾਮ ਦਾ ਆਗਾਜ਼

ਅੰਮ੍ਰਿਤਸਰ, 27 ਜੁਲਾਈ (ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਦੇ ਤੀਜੇ ਦਿਨ ਹੋਲੀ ਹਾਰਟ ਪੈਜ਼ੀਡੈਂਸੀ ਸਕੂਲ ਦੇ ਡਾਇਰੈਕਟਰ ਮੁੱਖ ਮਹਿਮਾਨ ਸ੍ਰੀਮਤੀ ਅੰਜ਼ਨਾ ਸੇਠ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ ਤੀਜ਼ੇ ਦਿਨ ਭਜਨ ਸਮਰਾਟ ਅਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਨਰਿੰਦਰ ਚੰਚਲ ਸਾਹਿਬ ਨੂੰ ਸਮਰਪਿਤ ਕੀਤਾ ਗਿਆ।ਉਨ੍ਹਾਂ ਦੇ ਗਾਏ ਹੋਏ ਗੀਤਾਂ ਨੂੰ ਅੰਮ੍ਰਿਤਸਰ ਦੇ ਕਲਾਕਾਰਾਂ ਨੇ ਗਾ ਕੇ ਉਨ੍ਹਾਂ ਦੀ ਯਾਦ ਤਾਜ਼ਾ ਕੀਤੀ। ਨਰਿੰਦਰ ਚੰਚਲ ਦੇ ਗਾਏ ਹੋਏ ਭਗਤੀ ਅਤੇ ਫਿਲਮੀ ਗੀਤਾਂ ਨੂੰ ਗਾਉਣ ਵਾਲੇ ਰਮਨ ਨਾਜ਼ ਨੇ ਖ਼ੂਬਸਰਤ ਗੀਤ ਗਾਏ।ਸੁਰ ਉਤਸਵ ਪ੍ਰੋਗਰਾਮ ਦੇ ਡਾਇਰੈਕਟਰ ਪ੍ਰਸਿੱਧ ਗਾਇਕ-ਸੰਗੀਤਕਾਰ ਹਰਿੰਦਰ ਸੋਹਲ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਨੂੰ ਕਿਹਾ ਤੇ ਅੰਮ੍ਰਿਤਸਰ ਦੇ ਜੰਮਪਲ ਭਜ਼ਨ ਸਮਰਾਟ ਮਰਹੂਮ ਨਰਿੰਦਰ ਚੰਚਲ ਜੀ ਦੀ ਜੀਵਨੀ ਬਾਰੇ ਅਤੇ ਸੰਘਰਸ਼ਾਂ ਬਾਰੇ ਦੱਸਿਆ।ਸਮਾਗਮ ਦੇ ਅੰਤ ਵਿੱਚ ਪੰਜਾਬ ਨਾਟਸ਼ਾਲਾ ਦੇ ਮੁੱਖੀ ਅਤੇ ਰੰਗਮੰਚ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਜਤਿੰਦਰ ਬਰਾੜ ਨੂੰ ਪੰਜਾਬ ਰਫ਼ੀ ਰਤਨ ਐਵਾਰਡ ਦੇ ਕੇ ਸਨਮਾਨਿਤ ਕੀਤਾ।
                ਇਸ ਮੌਕੇ ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ, ਦਲਜੀਤ ਅਰੋੜਾ, ਸ਼ਮਸ਼ੇਰ ਸਿੰਘ ਢਿਲੋਂ, ਰਾਣਾ ਪ੍ਰਤਾਪ ਸ਼ਰਮਾ, ਗੁਰਤੇਜ਼ ਸ਼ਰਮਾ, ਸਾਹਿਲ ਸ਼ਰਮਾ, ਹਰਪ੍ਰੀਤ ਸਿੰਘ, ਉਪਾਸਨਾ ਭਾਰਦਵਾਜ ਆਦਿ ਹਾਜ਼ਰ ਸਨ।

Check Also

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ …