ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰ) – ਉਘੀ ਸਮਾਜ ਸੇਵਿਕਾ ਮਨਜੀਤ ਕੌਰ ਸੰਧੂ ਵਲੋਂ ਅੱਜ ਪਠਾਨਕੋਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੇ ਅਤੇ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਰਾਮ ਲੁਭਾਇਆ ਨੂੰ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਮਨਜੀਤ ਕੌਰ ਸੰਧੂ ਨੇ ਕਿਹਾ ਕਿ ਜਿਲ੍ਹਾ ਲੋਕ ਸੰਪਰਕ ਅਫਸਰ ਰਾਮ ਲੁਭਾਇਆ ਆਪਣੀਆਂ ਜਿੰਮੇਦਾਰੀਆਂ ਦੇ ਨਾਲ-ਨਾਲ ਨਿਰਸਵਾਰਥ ਭਾਵਨਾ ਨਾਲ ਸਮਾਜ ਸੇਵਾ ਦੇ ਕੰਮ ਵੀ ਕਰਦੇ ਹਨ।ਇਸ ਲਈ ਉਨਾਂ ਦਾ ਸਨਮਾਨ ਕੀਤਾ ਗਿਆ ਹੈ।ਜਿਲ੍ਹਾ ਲੋਕ ਸੰਪਰਕ ਅਫਸਰ ਨੇ ਸ੍ਰੀਮਤੀ ਮਨਜੀਤ ਕੌਰ ਸੰਧੂ ਦਾ ਧੰਨਵਾਦ ਜਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ‘ਚ ਸਮਾਜ ਸੇਵਾ ਦੇ ਖੇਤਰ ਵਿੱਚ ਜਿਲ੍ਹਾ ਪਠਾਨਕੋਟ ਨਿਵਾਸੀ ਮਨਜੀਤ ਕੌਰ ਸੰਧੂ ਇੱਕ ਵਿਲੱਖਣ ਸ਼ਖਸ਼ੀਅਤ ਹੈ।
ਇਸ ਮੋਕੇ ਸਮਾਜ ਸੇਵਿਕਾ ਦਰਸ਼ਨਾਂ ਦੇਵੀ, ਜਿਲ੍ਹਾ ਲੋਕ ਸੰਪਰਕ ਦਫਤਰ ਪਠਾਨਕੋਟ ਦੇ ਸੀਨੀਅਰ ਸਹਾਇਕ ਨਿਤਿਨ ਕੁਮਾਰ, ਮੀਨਾ ਕੁਮਾਰੀ, ਸੀਮਾ ਦੇਵੀ, ਰਾਜਵਿੰਦਰ ਸਿੰਘ, ਰਣਬੀਰ ਸਿੰਘ, ਸਿਮਰਨ ਨਾਥ ਅਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …