ਅੰਮ੍ਰਿਤਸਰ, 28 (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ
ਨੇ ਅੰਡਰ-10 ਤੇ ਅੰਡਰ-12 ਮਿੰਨੀ ਪੰਜਾਬ ਸਟੇਟ ਫੈਂਸਿੰਗ ਚੈਂਪਿਅਨਸ਼ਿਪ 2022-23 ਵਿੱਚ ਭਾਗ ਲਿਆ।ਇਹ ਪ੍ਰਤਿਯੋਗਿਤਾ 22-23 ਜੁਲਾਈ ਨੂੰ ਪਟਿਆਲਾ ਵਿਖੇ ਕਰਵਾਈ ਗਈ। ਜਿਸ ਵਿੱਚ ਸਕੂਲ ਦੀ ਵਿਦਿਆਰਥਣ ਜਸਨੁੂਰ ਕੌਰ ਨੇ ਕਾਂਸੀ ਦਾ ਤਮਗਾ ਜਿੱਤ ਕੇ ਰਾਜ-ਪੱਧਰ ‘ਤੇ ਸਕੂਲ ਦਾ ਨਾਂ ਰੋਸ਼ਨ ਕੀਤਾ।ਸਕੂਲ ਦੇ ਮੈਂਬਰ ਇੰਚਾਰਜ਼ ਪੋ੍ਰ: ਹਰੀ ਸਿੰਘ ਅਤੇ ਪਿ੍ਰੰਸੀਪਲ / ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਸਕੂਲ ਪਹੁੰਚਣ ’ਤੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ। ਉਹਨਾਂ ਦੱਸਿਆ ਕਿ ਇਸ ਵਿਦਿਆਰਥਣ ਨੂੰ 5-7 ਅਗਸਤ 2022 ਨੂੰ ਕੌਮੀ ਪੱਧਰ ’ਤੇ ਨਾਸਿਕ ਵਿੱਚ ਹੋਣ ਵਾਲੀ ਕੌਮੀ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਦਾ ਮੌਕਾ ਮਿਲਣਾ ਸਕੂਲ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਮੁੱਖ-ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਮਨਵਿੰਦਰ ਕੌਰ ਭੁੱਲਰ, ਭੁਪਿੰਦਰ ਸਿੰਘ ਡੀ.ਪੀ, ਸ੍ਰੀਮਤੀ ਦਲਜੀਤ ਕੌਰ, ਸ੍ਰੀਮਤੀ ਜੋਤੀ ਫੈਨਸਿੰਗ ਕੋਚ ਸ਼ਰਦ ਕੁਮਾਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media