Friday, March 28, 2025

ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ) – ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਪਰਮਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸੀਨੀਅਰ ਵਿਦਿਆਰਥੀਆਂ ਅਤੇ ਟੀਚਰਾਂ ਨਾਲ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਏ.ਐਸ.ਆਈ ਅਰਵਿੰਦਰਪਾਲ ਸਿੰਘ, ਮੁੱਖ ਸਿਪਾਹੀ ਸਲਵੰਤ ਸਿੰਘ, ਮਹਿਲਾ ਸਿਪਾਹੀ ਮਮਤਾ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਧੀਨ ਆਈਆਂ ਤਬਦੀਲੀਆਂ ਅਤੇ ਜੁਰਮਾਨਿਆਂ ਪ੍ਰਤੀ ਜਾਣੂ ਕਰਵਾਇਆ ਗਿਆ।ਟਰੈਫਿਕ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਸਾਰੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਹੀ ਆਪਣੇ ਵਾਹਣ ਚਲਾਉਣ ਅਤੇ ਕਦੇ ਵੀ ਓਵਰ ਸਪੀਡ ਅਤੇ ਰੈਸ਼ ਡਰਾਈਵਿੰਗ ਨਾ ਕਰਨ, ਆਪਣਾ ਵਹੀਕਲ ਚਲਾਉਂਦੇ ਸਮੇਂ ਹੈਲਮੇਟ, ਸੀਟ ਬੈਲਟ ਦੀ ਵਰਤੋਂ ਜਰੂਰ ਕਰਨ ਤੋਂ ਇਲਾਵਾ ਵਾਹਣ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਨਾ ਕਰਨ, ਅੰਡਰ ਏਜ਼ ਡਰਾਈਵਿੰਗ ਨਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਨੈਤਿਕ ਕਦਰਾਂ ਕੀਮਤਾਂ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
                   ਇਸ ਮੌਕੇ ਸਕੂਲ ਪ੍ਰਿੰਸੀਪਲ ਡਾ: ਪੱਲਵੀ ਸੇਠੀ, ਕੋ-ਆਰਡੀਨੇਟਰ ਸ਼੍ਰੀਮਤੀ ਅੰਜ਼ੂ ਗੁਪਤਾ, ਟੀਚਰ ਗੁਰਬਿੰਦਰ ਸਿੰਘ ਭੱਟੀ, ਟੀਚਰ ਅਮਨਦੀਪ ਸਿੰਘ ਅਤੇ ਕਰੀਬ 100 ਵਿਦਿਆਰਥੀ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …