ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਭਾਗ ਲਿਆ।ਜਿਸ ਦੌਰਾਾਨ ਵਿਦਿਆਰਥੀਆਂ ਨੂੰ ਨਸ਼ੀਲੀਆਂ ਦਵਾਈਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ।ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਦੇ ਉਦੇਸ਼ ਬਾਰੇ ਸਮਝਾਇਆ ਅਤੇ ਨਸ਼ਾ ਵਿਰੋਧੀ ਰੈਲੀ ਰਾਹੀ ਨਸ਼ੇ ਦੇ ਬਾਰੇ ਪ੍ਰਭਾਵ, ਸਰੀਰਕ ਨੁਕਸਾਨ ਅਤੇ ਸਮਾਜ ਵਿੱਚ ਨਸ਼ੇ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਵਰਗ ਦੇ ਵਿਅਕਤੀਆਂ ਬਾਰੇ ਚਿੰਤਾ ਜਤਾਈ।ਉਹਨਾਂ ਨੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜੋ ਹਰ ਵਾਰ ਪਹਿਲ ਦੇ ਆਧਾਰ ’ਤੇ ਉਨਾਂ ਦੀ ਸੰਸਥਾ ਨੂੰ ਚੁਣ ਕੇ ਮਾਰਗ ਦਰਸ਼ਨ ਕਰਦੇ ਹਨ।ਸਕੂਲ ਦੇ ਜਸਵੀਰ ਸਿੰਘ ਚੀਮਾਂ ਨੇ ਸਕੂਲ ਵਿੱਚ ਬੱਚਿਆਂ ਨੂੰ ਐਨ.ਸੀ.ਸੀ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਸਮੇਂ ਮੈਡਮ ਕਿਰਨਪਾਲ ਕੌਰ, ਮੈਡਮ ਸਵਰਨ ਕੌਰ, ਪ੍ਰਿੰਸੀਪਲ ਸੰਜੇ ਕੁਮਾਰ, ਏ.ਐਨ.ਓ ਕੇਵਲ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …