Tuesday, December 3, 2024

ਪੈਨਸ਼ਨਰਾਂ ਨੇ ਮੰਗਾਂ ਨਾ ਮੰਨੇ ਜਾਣ ‘ਤੇ ਏ.ਡੀ.ਸੀ ਲੁਧਿਆਣਾ ਨੂੰ ਦਿੱਤਾ ਰੋਸ ਪੱਤਰ

ਸਮਰਾਲਾ, 29 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ 27 ਜੁਲਾਈ 2022 ਦੇ ਕੀਤੇ ਫੈਸਲੇ ਅਨੁਸਾਰ ਆਪਣਾ ਰੋਸ ਜ਼ਾਹਰ ਕਰਨ ਲਈ ਏ.ਡੀ.ਸੀ ਲੁਧਿਆਣਾ ਨੂੰ ਰੋਸ ਪੱਤਰ ਪ੍ਰ੍ਰਮ ਸਾਗਰ ਸ਼ਰਮਾ ਕਨਵੀਨਰ ਜੁਆਇੰਟ ਫਰੰਟ ਦੀ ਅਗਵਾਈ ਹੇਠ ਦਿੱਤਾ ਗਿਆ।ਇਸ ਵਿਚ ਪੈਨਸ਼ਨਰਜ਼ ਜੁਆਇੰਟ ਫਰੰਟ ਅਤੇ ਪੰਜਾਬ ਪੈਨਸ਼ਨਰਜ਼ ਭਵਨ ਲੁਧਿਆਣਾ ਦੇ ਲੀਗਲ ਅਡਵਾਈਜ਼ਰ ਮੱਖਣ ਸਿੰਘ, ਸੁਸ਼ੀਲ ਕੁਮਾਰ, ਨਿਰਮਲ ਸਿੰਘ, ਮੇਜਰ ਸਿੰਘ ਨੱਤ, ਪ੍ਰੇਮ ਨਾਥ ਅਤੇ ਪਾਵਰ ਕਾਮ ਮੰਡਲ ਸਮਰਾਲਾ ਵਲੋਂ ਜੁਗਲ ਕਿਸ਼ੋਰ ਸਾਹਨੀ, ਰਾਮ ਸਿੰਘ ਕਾਲੜਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
                 ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੇਮ ਸਾਗਰ ਸ਼ਰਮਾ ਨੇ 11 ਜੁਲਾਈ, 22 ਜੁਲਾਈ ਅਤੇ 27 ਜੁਲਾਈ 2022 ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪਹਿਲੀਆਂ ਦੋ ਮੀਟਿੰਗਾਂ ਅਤੇ ਪ੍ਰਿੰਸੀਪਲ ਸਕੱਤਰ ਵਿੱਤ ਪੰਜਾਬ ਅਜੋਏ ਕੁਮਾਰ ਸਿਨਹਾ ਨਾਲ ਮੀਟਿੰਗ ਕਰਦੇ ਹੋਏ ਪੈਨਸ਼ਨਰਾਂ ਦੇ ਕਨਵੀਨਰਾਂ ਨੇ ਰੋਸ ਜ਼ਾਹਰ ਕਰਦੇ ਹੋਏ ਦੱਸਿਆ ਕਿ 2.59 ਦਾ ਗੁਣਾਂਕ ਜੋ ਕਿ ਪਿਛਲੀ ਸਰਕਾਰ ਨੇ 18 ਜੂਨ 2021 ਨੂੰ ਪਾਸ ਕੀਤਾ ਸੀ ਅਤੇ ਦੁੱਖ ਦੀ ਗੱਲ ਹੈ ਕਿ ਹੁਣ ਤਕ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।34 ਫੀਸਦ ਮਹਿੰਗਾਈ ਰਾਹਤ ਨਹੀਂ ਦਿੱਤੀ ਗਈ, ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ, ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀ ਅਦਾਇਗੀ ਵੀ ਸਰਕਾਰ ਨਹੀਂ ਕਰ ਰਹੀ।ਪ੍ਰੇਮ ਸਾਗਰ ਸ਼ਰਮਾ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਮੰਨ ਕੇ 19 ਅਗਸਤ ਤਕ ਹੁਕਮ ਜਾਰੀ ਨਾ ਕੀਤੇ ਤਾਂ 26 ਅਗਸਤ ਨੂੰ ਸੰਗਰੂਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ 7 ਅਗਸਤ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿੱਚ ਮੁਲਾਜ਼ਮ ਅਤੇ ਪੈਨਸ਼ਨਰਜ਼ ਮਿਲ ਕੇ ਕਨਵੈਨਸ਼ਨ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦੇਣਗੇ।ਧਰਨੇ ਵਿੱਚ ਪਵਨ ਕੁਮਾਰ ਬਠਲਾ, ਮਨਮੋਹਣ ਸਿੰਘ ਜੱਗੀ, ਦਰਸ਼ਨ ਸਿੰਘ ਕੋਟਾਲਾ, ਮਲਕੀਤ ਸਿੰਘ ਆਦਿ ਸ਼ਾਮਿਲ ਹੋਏ।

Check Also

ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ

ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …