Monday, December 23, 2024

ਵੋਟਰ ਕਾਰਡ ਨਾਲ ਲਿੰਕ ਕਰਨ ਲਈ 1 ਅਗਸਤ ਤੋਂ ਸ਼ੁਰੂ ਹੋਵੇਗਾ ਆਧਾਰ ਕਾਰਡ ਨੰਬਰ ਇਕੱਤਰ ਕਰਨ ਦਾ ਕੰਮ

ਵੋਟਰ ਦੀ ਇੱਛਾ ਅਨੁਸਾਰ ਪ੍ਰਾਪਤ ਕੀਤਾ ਜਾ ਸਕੇਗਾ ਆਧਾਰ ਨੰਬਰ

ਪਠਾਨਕੋਟ, 29 ਜੁਲਾਈ (ਪੰਜਾਬ ਪੋਪਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਵਲੋਂ ਲੋਕ ਪ੍ਰਤੀਨਿਧਤਾ ਐਕਟ 1950 ਦੇ ਸੈਕਸ਼ਨ 23 ਵਿੱਚ ਸੋਧ ਕੀਤੀ ਗਈ ਹੈ।ਇਸ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਹਰੇਕ ਅਜਿਹਾ ਵਿਅਕਤੀ ਜਿਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ਼ ਹੈ, ਉਹ ਆਪਣੇ ਆਧਾਰ ਨੰਬਰ ਦੀ ਸੂਚਨਾਂ ਇਸ ਜ਼ਿਲ੍ਹੇ ਵਿਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਨਾਲ ਸਬੰਧਤ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਨੂੰ ਕਮਿਸ਼ਨ ਵਲੋਂ ਨਵੇਂ ਜਾਰੀ ਕੀਤੇ ਗਏ ਫਾਰਮ ਨੰ. 6 ਵਿੱਚ ਦੇਣਗੇ।ਉਨ੍ਹਾਂ ਦੱਸਿਆ ਕਿ ਵੋਟਰ ਵਲੋਂ ਫਾਰਮ 6 ਵਿੱਚ ਆਧਾਰ ਨੰਬਰ ਦੀ ਸੂਚਨਾ ਦੇਣ ਦਾ ਕੰਮ 1 ਅਗਸਤ 2022 ਤੋਂ ਸ਼ੁਰੂ ਹੋ ਰਿਹਾ ਹੈ।ਫਾਰਮ 6 ਜ਼ਿਲ੍ਹਾ ਚੋਣ ਅਫ਼ਸਰਾਂ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਜਾਂ ਬੀ.ਐਲ.ਓ ਪਾਸ ਵੀ ਮੌਜ਼ੂਦ ਹੋਵੇਗਾ।ਵੋਟਰਾਂ ਵਲੋਂ ਆਪਣੇ ਅਧਾਰ ਨੰਬਰ ਦੇ ਵੇਰਵੇ ਦੇਣ ਸਬੰਧੀ ਕਮਿਸ਼ਨ ਦੀਆਂ ਆਨਲਾਈਨ ਐਪ ਅਤੇ ਵੈਬ ਪੋਰਟਲ NVSP Portal (www.nvsp.in <http://www.nvsp.in>), Voter Help Line App ਅਤੇ NVSP Portal ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।ਕਮਿਸ਼ਨ ਵਲੋਂ ਆਉਂਦੇ ਦਿਨਾਂ ਵਿਚ ਇਕ ਪ੍ਰੋਗਰਾਮ ਵੀ ਜਾਰੀ ਕੀਤਾ ਜਾਵੇਗਾ।ਜਿਸ ਅਨੁਸਾਰ ਬੀ.ਐਲ.ਓ ਨੂੰ ਸਮੁੱਚੇ ਵੋਟਰਾਂ ਦੇ ਆਧਾਰ ਨੰਬਰ ਦੇ ਵੇਰਵੇ ਇਕਤਰ ਕਰਨ ਹਿੱਤ ਘਰ-ਘਰ ਭੇਜਿਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …