Saturday, April 13, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ਼ ਫ਼ਾਰ ਵੁਮੈਨ ਵਿਖੇ ਕਰਵਾਇਆ ਪ੍ਰੋਗਰਾਮ ‘ਆਇਆ ਸਾਵਣ ਝੂਮ ਕੇ’

ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਤੀਆਂ ਦੇ ਤਿਉਹਾਰ ਸਬੰਧੀ ‘ਆਇਆ ਸਾਵਣ ਝੂਮ ਕੇ’ ਪ੍ਰੋਗਰਾਮ ਨਾਲ ਮਨਾਇਆ ਗਿਆ।ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਲੋਕ ਗੀਤ, ਕਿੱਕਲੀ, ਗਿੱਧਾ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕਰਦਿਆਂ ਤੀਆਂ ਦਾ ਪੂਰਾ ਵਾਤਾਵਰਣ ਸਿਰਜ਼ਦੇ ਹੋਏ ਮਹਿੰਦੀ ਲਗਾਈ, ਟੱਪੇ ਗਾਏ, ਅਤੇ ਪੀਂਘਾਂ ਝੂਟੀਆਂ।
                   ਇਸ ਮੌਕੇ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਤੀਜ਼ ਤਿਉਹਾਰ ਦੀ ਵਧਾਈ ਦਿੱਤੀ ਅਤੇ ਸਾਉਣ ਮਹੀਨੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਪੁਰਾਣੇ ਰਸਮਾਂ ਰਿਵਾਜ਼ਾਂ ਅਤੇ ਸੱਭਿਆਚਾਰ ਦੀ ਤਰਜ਼ਮਾਨੀ ਕਰਨਾ ਅਜ਼ੋਕੀ ਪੀੜੀ ਲਈ ਬਹੁਤ ਜ਼ਰੂਰੀ ਹੈ, ਜੋ ਇਨ੍ਹਾਂ ਤੋਂ ਦੂਰ ਹੁੰਦੀ ਜਾ ਰਹੀ ਹੈ।

Check Also

ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਵਿਸਾਖੀ …