ਅੰਮ੍ਰਿਤਸਰ, 3 ਦਸੰਬਰ (ਗਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਆਪਣੇ ਸਮੂਹ ਵਿੱਦਿਅਕ ਅਦਾਰਿਆਂ ‘ਚ ਪ੍ਰਸਿਧ ਵਿਦਵਾਨ ਤੇ ਸਾਹਿਤਕਾਰ ਭਾਈ ਵੀਰ ਸਿੰਘ ਦਾ ਜਨਮ ਦਿਨ ਜੋ 5 ਦਸੰਬਰ ਨੂੰ ਆ ਰਿਹਾ ਹੈ ਨੂੰ ‘ਪੰਜਾਬੀ ਬੋਲੀ ਦਿਹਾੜੇ’ ਵਜੋਂ ਮਨਾਏਗੀ। ਇਥੋਂ ਜਾਰੀ ਪੈ੍ਰੱਸ ਨੋਟ ‘ਚ ਸ. ਮਨਜੀਤ ਸਿੰਘ ਸਕੱਤਰ ਨੇ ਦੱਸਿਆ ਹੈ ਕਿ ਪ੍ਰਸਿਧ ਸਾਹਿਤਕਾਰ ਭਾਈ ਵੀਰ ਸਿੰਘ ਦੀ ਸਿੱਖੀ ਪ੍ਰਤੀ ਬਹੁਤ ਵੱਡੀ ਦੇਣ ਹੈ।ਉਨ੍ਹਾਂ ਨੇ ਆਪਣੇ ਜੀਵਨ ਵਿੱਚ ਸਿੱਖ ਇਤਿਹਾਸ ਤੇ ਪੰਜਾਬੀ ਮਾਂ ਬੋਲੀ ਪ੍ਰਤੀ ਬਹੁਤ ਵੱਡੀ ਜਾਣਕਾਰੀ ਸਿੱਖ ਸੰਗਤਾਂ ਨੂੰ ਆਪਣੀ ਕਲਮ ਰਾਹੀ ਦਿਤੀ ਹੈ।ਉਨ੍ਹਾਂ ਦਾ ਜਨਮ ਦਿਨ 5 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ‘ਚ ਪੰਜਾਬੀ ਬੋਲੀ ਦਿਹਾੜੇ’ ਵਜੋਂ ਮਨਾਉਣ ਲਈ ਜਥੇਦਾਰ ਅਵਤਾਰ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਨੇ ਆਦੇਸ਼ ਦਿਤੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨੂੰ ਪੱਤਰ ਲਿਖ ਕਿ ਕਿਹਾ ਗਿਆ ਹੈ ਕਿ 5 ਦਸੰਬਰ ਨੂੰ ਬਕਾਇਦਾ ਸਮਾਗਮ ਕਰਕੇ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ‘ਪੰਜਾਬੀ ਬੋਲੀ ਦਿਹਾੜੇ’ ਵੱਜੋਂ ਮਨਾਇਆ ਜਾਵੇ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …