Monday, June 24, 2024

ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਲਗਾਇਆ ਗਣਿਤ ਮੇਲਾ

ਸਮਰਾਲਾ 30 ਜੁਲਾਈ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੇ ਉਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਕੂਲ ਪ੍ਰਿੰਸੀਪਲ ਸੁਮਨ ਲਤਾ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਗਣਿਤ ਵਿਸ਼ੇ ਦੇ ਗੁਣਾਤਮਕ ਸੁਧਾਰ ਲਈ ਸਕੂਲ ਪੱਧਰੀ ਗਣਿਤ ਮੇਲਾ ਲਗਾਇਆ ਗਿਆ।ਗਣਿਤ ਵਿਭਾਗ ਮੁਖੀ ਲੈਕਚਰਾਰ ਜਤਿੰਦਰ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਿੱਚ ਸ਼ਾਮਿਲ ਗਣਿਤ ਅਧਿਆਕਾਵਾਂ ਵਿੱਚ ਸੁਧਿਤੀ ਕਪੂਰ, ਮਨਜਿੰਦਰ ਕੌਰ ਅਤੇ ਅਮਨ ਸ਼ਾਮਲ ਸਨ।ਸਕੂਲ ਇੰਚਾਰਜ਼ ਪ੍ਰਿੰਸੀਪਲ ਜਤਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ਐਸ.ਐਮ.ਸੀ ਚੇਅਰਮੈਨ ਅਮਰ ਨਾਥ ਤਾਗਰਾ ਗਣਿਤ ਵਿਭਾਗ ਦੇ ਮੁਖੀ ਅਤੇ ਸਕੂਲ ਇੰਚਾਰਜ ਪ੍ਰਿੰਸੀਪਲ ਜਤਿੰਦਰ ਕੁਮਾਰ ਨੇ ਸਾਂਝੇ ਤੌਰ ’ਤੇ ਕੀਤਾ। ਗਣਿਤ ਮੇਲੇ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਲ ਹੋਏ।ਮੇਲੇ ਵਿੱਚ ਗਣਿਤ ਬੀ.ਐਮ ਜਗਦੀਪ ਸਿੰਘ, ਐਮ.ਸੀ ਅਤੇ ਐਸ.ਐਮ.ਸੀ ਮੈਂਬਰ ਸਨੀ ਦੂਆ, ਸਮਾਜਸੇਵੀ ਤਰਸੇਮ ਕੁਮਾਰ ਸ਼ਰਮਾ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ।ਚੇਅਰਮੈਨ ਅਮਰ ਨਾਥ ਤਾਗਰਾ ਵਲੋਂ ਮੇਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਸਾਰਿਆਂ ਨੂੰ ਲੱਡੂ ਵੀ ਵੰਡੇ ਗਏ।
                          ਇਸ ਮੌਕੇ ਲੈਕਚਰਾਰ ਰਾਜੀਵ ਰਤਨ, ਸੰਦੀਪ ਕੌਰ, ਮਨਜੀਤ ਕੌਰ, ਕੰਚਨ ਬਾਲਾ, ਜਸਪ੍ਰੀਤ ਕੌਰ, ਜਸਵਿੰਦਰ ਸਿੰਘ, ਬਲਰਾਜ ਸਿੰਘ, ਇਕਬਾਲ ਸਿੰਘ, ਵਿਨੋਦ ਰਾਵਲ, ਰਘੁਵੀਰ ਸਿੰਘ, ਸਰਬਜੀਤ ਸਿੰਘ, ਵਿਕਰਮਜੀਤ ਸਿੰਘ, ਰਾਜਵਿੰਦਰ ਸਿੰਘ ਤੋਂ ਇਲਾਵਾ ਸੁਨੀਤਾ ਅਰੋੜਾ, ਸਨਦੀਪ ਕੌਰ, ਦਿਲਪ੍ਰੀਤ ਕੌਰ, ਨਵਦੀਪ ਕੌਰ, ਗੁਰਵਿੰਦਰ ਕੌਰ ਅਤੇ ਰਾਜਿੰਦਰ ਸਿੰਘ ਆਦਿ ਹਾਜ਼ਿਰ ਹੋਏ।ਅੰਤ ‘ਚ ਪ੍ਰਿੰਸੀਪਲ ਜਤਿੰਦਰ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਮੁੱਖ ਮਹਿਮਾਨ ਐਸ.ਐਮ.ਸੀ ਚੇਅਰਮੈਨ ਅਮਰ ਨਾਥ ਤਾਗਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ।

Check Also

‘ਅਧਿਆਪਕ ਦੀ ਤਿਆਰੀ’ ਵਿਸ਼ੇ ’ਤੇ ਆਨਲਾਈਨ ਲੈਕਚਰ ਕਰਵਾਇਆ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਜੀ.ਐਚ.ਜੀ …