Saturday, July 27, 2024

ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 6 ਰੋਜ਼ਾ ਸਮਾਗਮ ਅੱਜ ਤੋਂ

ਮਹਿਤਾ ਚੌਕ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦੇ 316ਵਾਂ ਸਥਾਪਨਾ ਦਿਵਸ ਨੂੰ ਸਮਰਪਿਤ 6 ਰੋਜ਼ਾ ਗੁਰਮਤਿ ਸਮਾਗਮ ਅੱਜ 1 ਅਗਸਤ ਦਿਨ ਸੋਮਵਾਰ ਤੋਂ ਸ਼ੁਰੂ ਹੋਣਗੇ ।
                   ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਕਿਹਾ ਕਿ ਧਾਰਮਿਕ ਸਮਾਗਮ ਪੂਰੀ ਸ਼ਰਧਾ ਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ।ਸਮਾਗਮ ਦੇ ਆਖ਼ਰੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਭਾਈ ਜਗਤਾਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਸੰਤ ਬਾਬਾ ਕਸ਼ਮੀਰ ਸਿੰਘ, ਸੰਤ ਬਾਬਾ ਕਾਕਾ ਸਿੰਘ ਮੁੱਖ ਸੇਵਾਦਾਰ ਬੁੰਗਾ ਮਸਤੂਆਣਾ ਤਲਵੰਡੀ ਸਾਬੋ, ਰਣਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਲਾਵਾ ਮਹਾਂਪੁਰਸ਼ ਗੁਰਮਤਿ ਵਿਚਾਰ ਰੱਖਣਗੇ। ਉਨ੍ਹਾਂ ਕਿਹਾ ਕਿ ਟਕਸਾਲ ਦੇ ਸਿੰਘਾਂ ਨੇ ਆਪਣਾ ਜੀਵਨ ਗੁਰਬਾਣੀ ਮੁਤਾਬਿਕ ਢਾਲਿਆ।ਦਮਦਮੀ ਟਕਸਾਲ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਨੇਕਾਂ ਯਤਨ ਕਰਨ ਤੋਂ ਇਲਾਵਾ ਸਿੱਖੀ `ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਵੀ ਹਮੇਸ਼ਾਂ ਪਹਿਲ ਦਿੱਤੀ ਜਾਂਦੀ ਰਹੀ।ਉਨ੍ਹਾਂ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ।ਜਥੇਦਾਰ ਸੁਖਦੇਵ ਸਿੰਘ ਦਮਦਮੀ ਟਕਸਾਲ ਸ੍ਰੀ ਅਨੰਦਪੁਰ ਸਾਹਿਬ ਅਨੁਸਾਰ 5,6,7 ਅਗਸਤ ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਅਤੇ ਗਿਆਨੀ ਜੀਵਾ ਸਿੰਘ ਜੀ ਸਵੇਰੇ 6:15 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ ਨੂੰ 5:30 ਵਜੇ ਤੋਂ 6:15 ਤਕ ਕਥਾ ਕਰਨਗੇ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …