ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ
ਸਰਕਾਰ ਵਲੋਂ ਜੀ.ਐਸ.ਟੀ ਦੇ ਘੇਰੇ ਵਿੱਚ ਲੈਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਬੇਹੱਦ ਨਿੰਦਣਯੋਗ ਹੈ।ਸੰਗਤ ਵਿਰੋਧੀ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਦੇ ਠਹਿਰਣ ਲਈ ਸੰਸਥਾ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ।ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਜੀ.ਐਸ.ਟੀ ਲਗਾ ਕੇ ਸੰਗਤ ’ਤੇ ਵਾਧੂ ਬੋਝ ਪਾ ਦਿੱਤਾ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਵੱਲੋਂ ਚੜ੍ਹਾਈ ਜਾਂਦੀ ਭੇਟਾ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਵਰਤਦੀ ਹੈ।ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਲੋਕ ਭਲਾਈ ਲਈ ਸੇਵਾਵਾਂ ਵਿਚ ਮੋਹਰੀ ਰਹਿੰਦੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿਚ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਸਰਾਵਾਂ ਵਪਾਰਕ ਨਹੀਂ ਹਨ, ਇਸ ਲਈ ਇਸ ’ਤੇ ਕਿਸੇ ਕਿਸਮ ਦਾ ਟੈਕਸ ਸਰਕਾਰੀ ਸਰਾਸਰ ਧੱਕਾ ਹੈ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media