ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੋਕੀ ਫਤਿਹਗੜ੍ਹ ਚੂੜੀਆਂ ਰੋਡ ਇੰਚਾਰਜ਼ ਏ.ਐਸ.ਆਈ ਕੁਲਵੰਤ ਸਿੰਘ ਵਲੋਂ ਏ.ਐਸ.ਆਈ ਰਾਜ ਕੁਮਾਰ, ਮੁੱਖ ਸਿਪਾਹੀ ਬਲਜੀਤ ਸਿੰਘ ਅਤੇ ਸਿਪਾਹੀ ਲਵਦੀਪ ਸਿੰਘ ਸਮੇਤ ਗਸ਼ਤ ਸਮੇਂ ਚੈਕਿੰਗ ਦੌਰਾਨ ਜਸਬੀਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 105 ਗ੍ਰਾਮ ਹੈਰੋਇਨ ਤੇ 1 ਹੀਰੋ ਮੈਸਟਰੋ ਸਕੂਟੀ ਬਰਾਮਦ ਕੀਤੀ ਗਈ ਹੈ।ਚੌਕੀ ਇੰਚਾਰਜ਼ ਅਨੁਸਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਗਹਿਰਾਈ ਨਾਲ ਪੁੱਛਗਿਛ ਕੀਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …