ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੋਬਿੰਦ ਸਾਗਰ ਝੀਲ
ਵਿਚ ਡੁੱਬਣ ਨਾਲ ਪੰਜਾਬ ਦੇ 7 ਨੌਜੁਆਨਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁੱਖਦਾਈ ਹੈ, ਜਿਸ ਨਾਲ ਹਰ ਸਜ਼ੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ।ਉਨ੍ਹਾਂ ਮ੍ਰਿਤਕ ਨੌਜੁਆਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media