Friday, March 28, 2025

ਬੱਚੇ ਲਈ ਅੰਮ੍ਰਿਤ ਹੈ ਮਾਂ ਦਾ ਦੁੱਧ – ਸਿਵਲ ਸਜਰਨ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਨੂੰ ਸਮਰਪਿਤ ‘ਵਰਲਡ ਬ੍ਰੈਸਟ ਫੀਡਿੰਗ ਵੀਕ’ ਸੰਬਧੀ ਹਫਤੇ ਦੀ ਸ਼ੁਰੂਆਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਇੱਕ ਜਾਗਰੂਕਤਾ ਪੋਸਟਰ ਰਲੀਜ਼ ਕਰਕੇ ਕੀਤੀ ਗਈ।ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮਾਂ ਦਾ ਦੱਧ ਬੱਚੇ ਲਈ ਅੰਮ੍ਰਿਤ ਹੈ ਅਤੇ ਕੁਦਰਤ ਵਲੋ ਬਖਸ਼ੀ ਬਹਤੁ ਵੱਡੀ ਨਿਆਮਤ ਹੈ, ਜਿਸ ਦਾ ਕੋਈ ਵੀ ਮੇਲ ਨਹੀ ਹੈ।ਜਣੇਪੇ ਤੋਂ ਤੁਰੰਤ ਬਾਅਦ ਮਾਂ ਦਾ ਦੁੱਧ ਬੱਚੇ ਨੂੰ ਪਿਲਾਉਣਾ ਜਰੁਰੀ ਹੈ।ਪਹਿਲੇ 6 ਮਹੀਨੇ ਤਾਂ ਕੇਵਲ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ ਹੈ।ਮਾਂ ਦਾ ਪਹਿਲਾ ਗਾੜਾ ਪੀਲਾ ਦੁੱਧ ਬੱਚੇ ਵਿੱਚ ਬਿਮਾਰੀਆਂ ਤੋਂ ਬਚਣ ਦਾ ਸੁੱਰਖਿਆ ਕਵਚ ਵਜੋਂ ਕੰਮ ਕਰਦਾ ਹੈ।ਵਿਸ਼ਵ ਸਿਹਤ ਸੰਸਥਾ ਵਲੋਂ ਹਰ ਸਾਲ 1 ਤੋਂ 7 ਅਗਸਤ ਤੱਕ ‘ਵਰਲਡ ਬ੍ਰੈਸਟ ਫਿਿਡੰਗ ਵੀਕ’ ਮਨਾਇਆ ਜਾਂਦਾ ਹੈ।ਇਸ ਦੌਰਾਣ ਸਾਰੇ ਸਿਹਤ ਕੇਂਦਰਾਂ ਵਿੱਚ ਮਾਂ ਦੇ ਦੁੱਧ ਦੀ ਮੱਹਤਤਾ ਦਰਸਾਉਂਦੇ ਜਾਗਰੂਕਤਾ ਕੈਂਪ ਲਗਾਏ ਜਾਣਗੇ।ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ ਨੇ ਦੱਸਿਆ ਜਿਹੜੀਆ ਮਾਵਾਂ ਬਚੇ ਨੂੰ ਆਪਣਾ ਦੁੱਧ ਪਿਲਾਉਂਦੀਆ ਹਨ ਉਨਾਂ ਦੇ ਬੱਚੇ ਬਹੁਤ ਘੱਟ ਬਿਮਾਰ ਹੁੰਦੇ ਹਨ ਅਤੇ ਮਾਵਾਂ ਬਹੁਤ ਸਾਰੀਆਂ ਬਿਮਾਰੀਆਂ ਜਿਵੇ ਛਾਤੀ ਤੇ ਬੱਚੇਦਾਨੀ ਦਾ ਕੈਂਸਰ ਆਦਿ ਤੋਂ ਬਚ ਜਾਂਦੀਆ ਹਨ।ਉਹਨਾਂ ਬੋਤਲ ਨਾਲ ਦੁੱਧ ਪਿਲਾਉਣ ਦੀ ਮਾਵਾਂ ਨੂੰ ਅਪੀਲ ਕੀਤੀ।
                ਇਸ ਮੋਕੇ ਤੇ ਜਿਲਾ੍ਹ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਡੀ.ਡੀ.ਐਚ.ਓ ਡਾ. ਜਗਨਜੋਤ ਕੌਰ, ਡਾ. ਸਤਿੰਦਰ ਕੁਮਾਰ ਭਗਤ, ਜਿਲਾ੍ਹ ਐਪੀਡੀਮੋਲੋਜਿਸਟ ਡਾ. ਮਦਨ ਮੋਹਨ, ਜਿਲਾ੍ਹ ਬੀ.ਸੀ.ਜੀ ਅਫਸਰ ਡਾ. ਰਾਘਵ ਗੁਪਤਾ, ਡਾ. ਰਿਚਾ, ਮਾਸ ਮੀਡੀਆ ਅਫਸਰ ਰਾਜ ਕੌਰ ਤੇ ਅਮਰਦੀਪ ਸਿੰਘ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …