Saturday, December 21, 2024

ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਨੇ ‘ਕਾਰਗਿਲ ਵਿਜੇ ਦਿਵਸ’ ਮਨਾਇਆ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਕਾਰਗਿਲ ਯੁੱਧ (1999) ਵਿੱਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦੇ ਸੰਬੰਧ ਵਿੱਚ ‘ਕਾਰਗਿਲ ਵਿਜੇ ਦਿਵਸ’ ਮਨਾਇਆ।ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਯਾਦ ਕਰਦੇ ਹੋਏ ਆਪਣੇ ਨਾਇਕਾਂ ਦਾ ਸਨਮਾਨ ਕੀਤਾ ਗਿਆ।ਪ੍ਰਥਮ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਾਲਜੀਏਟ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਉਹਨਾਂ ਦੀ ਬਹਾਦਰੀ ਦਾ ਜਸ਼ਨ ਮਨਾਇਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਾਰਗਿਲ ਯੁੱਧ ਦੇ ਮਹਾਨ ਨਾਇਕਾਂ ਦੇ ਗੁਣਾਂ ਦੀ ਸ਼ਲਾਘਾ ਕੀਤੀ ਅਤੇ ਕੈਡਿਟਾਂ ਨੂੰ ਉਹਨਾਂ ਵਾਂਗ ਦੇਸ਼ ਭਗਤੀ ਦੀ ਭਾਵਨਾ ‘ਤੇ ਚੱਲਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਲੈਫਟੀਨੈਂਟ (ਡਾ.) ਅਮਨਦੀਪ ਕੌਰ ਅਤੇ ਸ਼੍ਰੀਮਤੀ ਅਕਸ਼ੀਕਾ ਅਨੇਜਾ ਸ਼ਾਮਿਲ ਹੋਏ ਅਤੇ ਸਾਰੇ ਪ੍ਰੋਗਰਾਮ ਦਾ ਸਫਲਤਾਪੂਰਵਕ ਸੰਚਾਲਨ ਕੀਤਾ।                                    ਕੋਆਰਡੀਨੇਟਰ ਡਾ. ਸ਼ੈਲੀ ਜੱਗੀ, ਪ੍ਰੋ. ਸ਼ੈਫਾਲੀ ਅਤੇ ਅਸ਼ੋਕ ਮਲਹੋਤਰਾ (ਇੰਚਾਰਜ਼ ਕਾਲਜੀਏਟ) ਨੇ ਵੀ ਕੈਡਿਟਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Check Also

“On The Spot painting Competition” of school students held at KT :Kalã Museum

Amritsar, December 20 (Punjab Post Bureau) – An “On The Spot painting Competition” of the …