Friday, March 28, 2025

ਜਿਲ੍ਹੇ ਦੇ ਕਰੀਬ 1.5 ਲੱਖ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਮਿਡ ਡੇ ਮੀਲ ਖਾਣਾ – ਡੀ.ਸੀ      

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਦੇ ਜਿਲ੍ਹੇ ਦੇ 152862 ਬੱਚਿਆਂ ਨੂੰ ਮਿਡ ਡੇ ਮੀਲ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ।ਇਹ ਖਾਣਾ ਸਰਕਾਰੀ ਅਧਿਆਪਕਾਂ ਦੀ ਦੇਖ-ਰੇਖ ਹੇਠ ਤਿਆਰ ਕੀਤਾ ਜਾਂਦਾ ਹੈ ਅਤੇ ਸਮੇਂ ਸਮੇਂ ਸਿਰ ਇਸ ਦੀ ਚੈਕਿੰਗ ਕੀਤੀ ਜਾਂਦੀ ਹੈ।
              ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਰੋਜ਼ਾਨਾ 100 ਗ੍ਰਾਮ ਪੌਸਟਿਕ ਭੋਜਨ ਅਤੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ 150 ਗ੍ਰਾਮ ਪ੍ਰਤੀ ਬੱਚਾ ਪੌਸਟਿਕ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ।ਉਨਾਂ ਦੱਸਿਆ ਕਿ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਬੱਚਿਆਂ ਦੀ ਗਿਣਤੀ 92360 ਅਤੇ ਅਪਰ ਪ੍ਰਾਇਮਰੀ ਦੇ ਬੱਚਿਆਂ ਦੀ ਗਿਣਤੀ 60502 ਹੈ।ਪਹਿਲੀ ਤੋਂ ਪੰਜਵੀਂ ਤੱਕ ਦੇ ਖਾਣੇ ’ਤੇ 4.97 ਰੁਪਏ ਪ੍ਰਤੀ ਬੱਚਾ ਖਰਚਾ ਅਤੇ ਛੇਵੀਂ ਤੋਂ ਅੱਠਵੀਂ ਤੱਕ 7.45 ਰੁਪਏ ਪ੍ਰਤੀ ਬੱਚਾ ਖਰਚ ਆਉਂਦਾ ਹੈ।ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 25 ਬੱਚਿਆਂ ਪਿੱਛੇ ਇਕ ਕੁੱਕ, 100 ਬੱਚਿਆਂ ਪਿੱਛੇ 2 ਕੁੱਕ ਅਤੇ 200 ਬੱਚਿਆਂ ਪਿੱਛੇ 3 ਕੁੱਕ ਰੱਖੇ ਜਾਂਦੇ ਹਨ। ਹਰੇਕ ਕੁੱਕ ਨੂੰ ਖਾਣਾ ਬਣਾਉਣ ਲਈ 3000/- ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਤੇ ਸਰਕਾਰ ਵਲੋਂ ਉਨ੍ਹਾਂ ਦਾ ਸਿਹਤ ਬੀਮਾ ਵੀ ਕਰਾਇਆ ਜਾਂਦਾ ਹੈ

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …