Wednesday, April 15, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਲਈ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਮੁਕੰਮਲ

ਪ੍ਰਭਜੋਤ ਸਿੰਘ ਦੇ ਪਰਿਵਾਰ ਵਲੋਂ ਕਰਵਾਈ ਗਈ ਹੈ ਸੇਵਾ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼ਰਧਾ ਨਾਲ ਕਰਵਾਏ ਜਾਂਦੇ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਤਹਿਤ ਅੱਜ ਤਿੰਨ ਕਮਰੇ ਸੰਗਤ ਅਰਪਣ ਕੀਤੇ ਗਏ।ਇਸ ਤੋਂ ਪਹਿਲਾਂ 51 ਕਮਰਿਆਂ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ।ਕਮਰਿਆਂ ਨੂੰ ਸੰਗਤ ਅਰਪਣ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ।ਪ੍ਰਧਾਨ ਧਾਮੀ ਨੇ ਕਿਹਾ ਕਿ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਵਾਲੇ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਆਰੰਭੀ ਗਈ ਸੀ, ਜੋ ਸਤਿਗੁਰੂ ਦੀ ਰਹਿਮਤ ਸਦਕਾ ਅੱਜ ਮੁਕੰਮਲ ਹੋਈ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਪਾਸੇ ਸ੍ਰੀ ਅਖੰਡ ਪਾਠ ਸਾਹਿਬ ਵਾਲੇ ਸਾਰੇ ਕਮਰਿਆਂ ਨੂੰ ਸੁੰਦਰ ਦਿੱਖ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵੱਡੇ ਭਾਗਾਂ ਨਾਲ ਨਸੀਬ ਹੁੰਦੀਆਂ ਹਨ ਅਤੇ ਅਨੇਕਾਂ ਪਰਿਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ।ਉਨ੍ਹਾਂ ਕਿਹਾ ਕਿ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦੀ ਸੇਵਾ ਕਰਵਾਈ ਹੈ, ਉਥੇ ਹੀ ਇਹ ਹੋਰਨਾਂ ਸੇਵਾਵਾਂ ਵਿਚ ਵੀ ਵੱਡਮੁੱਲਾ ਯੋਗਦਾਨ ਪਾਉਂਦੇ ਹਨ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਭਜੋਤ ਸਿੰਘ ਤੇ ਸੁਰਿੰਦਰਪਾਲ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨ ਦਿੱਤਾ।
                 ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ਼ ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਜੱਫਰਵਾਲ ਸਮੇਤ ਹੋਰ ਮੌਜ਼ਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …