ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੋਲੇ ਗਏ ਜਿਲ੍ਹਾ ਰੋਜ਼ਗਾਰ ਤੇ
ਕਾਰੋਬਾਰ ਬਿਉਰੋ ਦਫਤਰ ਪਠਾਨਕੋਟ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਸੀ.ਐਸ.ਸੀ, ਈ-ਗਵਰਨੈਸ, ਡਾ. ਆਈ.ਟੀ ਲਿਮ. ਮੋਹਾਲੀ, ਅੰਗੂਰਾਲ ਬਿਜ਼ਨਸ ਸਰਨਾ ਅਤੇ ਐਚ.ਡੀ.ਐਫ.ਸੀ ਦੁਆਰਾ ਪਲੇਸਮੈਂਟ ਕੈਂਪ ਲਗਾ ਕੇ ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ।ਉਨ੍ਹਾਂ ਆਫਰ ਲੈਟਰ ਦਿੰਦੇ ਸਮੇਂ ਸਾਰੇ ਪ੍ਰਾਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸ਼ੁੱਭਇਛਾਵਾਂ ਦਿੱਤੀਆਂ। ਉਹਨਾਂ ਨੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ PGRKAM ਪੋਰਟਲ ‘ਤੇ ਆਪਣੀ ਰਜਿਸਟਰ ਕਰਨ ਤਾਂ ਜੋ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਠਾਇਆ ਜਾ ਸਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media