ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਲਕਾ
ਇੰਚਾਰਜ਼ ਸੁਨਾਮ ਭਾਈ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਸਾਂਝੇ ਪ੍ਰੈਸ ਬਿਆਨ ‘ਚ ਕਿਹਾ ਕਿ ਜਿਥੇ ਕੇਂਦਰ ਨੇ ਆਟਾ, ਦਾਲ, ਚੌਲਾਂ ਤੇ ਜੀ.ਐਸ.ਟੀ ਲਗਾ ਕੇ ਆਮ ਆਦਮੀ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ, ਉਥੇ ਹੀ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸਰਾਵਾਂ ‘ਤੇ 12 ਫੀਸਦੀ ਜੀ.ਐਸ.ਟੀ ਲਗਾ ਕੇ ਕੇਂਦਰ ਸਰਕਾਰ ਨੇ ਔਰੰਗਜ਼ੇਬ ਦੇ ਜਜ਼ੀਆ ਟੈਕਸ ਨੂੰ ਵਾਪਸ ਲਿਆਉਣ ਦਾ ਕੰਮ ਕੀਤਾ ਹੈ।ਆਗੂਆਂ ਨੇ ਕਿਹਾ ਕਿ ਇਸ ਜੀ.ਐਸ.ਟੀ ਵਾਲੇ ਹੁਕਮ ਨੂੰ ਤੁਰੰਤ ਵਾਪਸ ਕੀਤਾ ਜਾਵੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਇਸ ਫੈਸਲੇ ਖਿਲਾਫ ਵੱਡੇ ਪੱਧਰ ‘ਤੇ ਸੰਘਰਸ਼ ਆਰੰਭ ਕੀਤਾ ਜਾਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media