Saturday, July 27, 2024

ਝਾੜ ਸਾਹਿਬ ਵਿਖੇ 7 ਅਗਸਤ ਨੂੰ ਲੱਗੇਗਾ ਖੂਨਦਾਨ ਦਾ ਮਹਾਂਕੁੰਭ   

ਸਮਰਾਲਾ, 4 ਅਗਸਤ (ਇੰਦਰਜੀਤ ਸਿੰਘ ਕੰਗ) – ਸ੍ਰੀ ਝਾੜ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਨਾਏ ਜਾਣ ਵਾਲੇ ਬਾਬਾ ਪਿਆਰਾ ਸਿੰਘ ਜੀ ਦੀ ਬਰਸੀ ਦੇ ਸਮਾਗਮ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਅਗਸਤ ਦਿਨ ਐਤਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਸਮਰਾਲਾ ਇਲਾਕੇ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਵਲੋਂ ਗਰਾਮ ਪੰਚਾਇਤ ਪਿੰਡ ਝਾੜ ਸਾਹਿਬ, ਨਗਰ ਨਿਵਾਸੀਆਂ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੁਮੈਨ ਦੇ ਸਹਿਯੋਗ ਨਾਲ ਸਮਾਜਸੇਵੀ ਸੰਸਥਾਵਾਂ ਦੀ ਤਿਆਰੀਆਂ ਸਬੰਧੀ ਮੀਟਿੰਗ ਸਥਾਨਕ ਕੁਆਲਟੀ ਹਾਲ ਵਿਖੇ ਹੋਈ ਤੇ ਪ੍ਰਬੰਧਾਂ ਸਬੰਧੀ ਜਾਇਜ਼ਾ ਲਿਆ ਗਿਆ।ਮਨਜੀਤ ਸਿੰਘ ਮੁਤਿਓਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿਵਲ ਹਸਪਤਾਲ ਲੁਧਿਆਣਾ ਸਿਵਲ ਹਸਪਤਾਲ ਰੋਪੜ, ਪੀ.ਜੀ.ਆਈ ਚੰਡੀਗੜ੍ਹ ਦੀਆਂ ਟੀਮਾਂ ਬਲੱਡ ਇਕੱਤਰ ਕਰਨ ਲਈ ਪਹੁੰਚ ਰਹੀਆਂ ਹਨ।ਇਹ ਕੈਂਪ ਸਵੇਰੇ 9.00 ਵਜੇ ਤੋਂ ਸ਼ਾਮ 4.00 ਵਜੇ ਤੱਕ ਲਗਾਇਆ ਜਾਵੇਗਾ।ਇਸ ਕੈਂਪ ਦੀਆਂ ਤਿਆਰੀਆਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
             ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਬੇਦੀ, ਮਨਜੀਤ ਸਿੰਘ, ਸ਼ਿਵ ਕੁਮਾਰ ਸ਼ਿਵਲੀ, ਸਤਿੰਦਰ ਸਿੰਘ, ਸਰਵਨ ਸਿੰਘ ਸਮਰਾਲਾ, ਸ਼ੰਕਰ ਕਲਿਆਣ, ਰਾਜੂ ਪਪੜੌਦੀ, ਅਮਰਜੀਤ ਪਾਲ, ਰਵੀ ਕੰਗ, ਮਾਣਕ ਸ਼ਤਾਬਗੜ੍ਹ ਆਦਿ ਹਾਜਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …