Saturday, July 27, 2024

ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ‘ਤੇ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ

345 ਯੂਨਿਟ ਖ਼ੂਨ ਕੀਤਾ ਇਕੱਤਰ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ‘ਤੇ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਪੁਲੀਸ ਕਮਿਸ਼ਨਰ ਅੰਮ੍ਰਿਤਸਰ ਅਰੁਣ ਪਾਲ ਸਿੰਘ ਆਈ.ਪੀ.ਐਸ ਇਸ ਸਮੇਂ ਮੁੱਖ ਮਹਿਮਾਨ ਸਨ।ਪਿੰਗਲਵਾੜਾ ਪਹੁੰਚਣ ਤੇ ਮੁੱਖ ਮਹਿਮਾਨ ਨੂੰ ਬੱਚਾ ਵਾਰਡ ਵਿੱਚ ਛੋਟੇ ਬੱਚਿਆਂ ਨੂੰ ਮਿਲਣ ਵਾਸਤੇ ਲਿਜਾਇਆ ਗਿਆ।ਉਪਰੰਤ ਸਪੈਸ਼ਲ ਸਕੂਲ ਵਿਖੇ ਸਪੈਸ਼ਲ ਬੱਚਿਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ।ਮੁੱਖ ਮਹਿਮਾਨ ਵਲੋਂ ਖੂਨਦਾਨ ਕੈਂਪ ਦੇ ਉਦਘਾਟਨ ਉਪਰੰਤ ਗੁਰੂ ਨਾਨਕ ਦੇਵ ਹਸਪਤਾਲ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 345 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ, ਜੋ ਬਾਅਦ ਵਿਚ ਪਿੰਗਲਵਾੜੇ ਦੇ ਮਰੀਜ਼ਾਂ ਤੇ ਹੋਰ ਲੋੜਵੰਦਾਂ ਲਈ ਇਸਤੇਮਾਲ ਕੀਤਾ ਜਾਂਦਾ ਹੈ।
                  ਕੈਂਪ ਵਿਚ ਰਾਣਾ ਪਲਵਿੰਦਰ ਸਿੰਘ ਦਬੁੱਰਜੀ ਪ੍ਰਧਾਨ ਭਗਤ ਪੂਰਨ ਸਿੰਘ ਬਲੱਡ ਡੋਨੇਸ਼ਨ ਸੋਸਾਇਟੀ, ਸੁਖਵਿੰਦਰ ਸਿੰਘ ਪ੍ਰਧਾਨ ਸ੍ਰੀ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੇਵਾ ਸੋਸਾਇਟੀ (ਰਜਿ.), ਜਸਪਾਲ ਪ੍ਰੀਤ ਸਿੰਘ ਗੋਲਡੀ ਅਠੌਲਾ ਬਾਬਾ ਬਕਾਲਾ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਤੇ ਧਾਰੀਵਾਲ ਦੀਆਂ ਟੀਮਾਂ ਵਲੋਂ ਖ਼ੂਨਦਾਨ ਕੀਤਾ ਗਿਆ।ਇਸ ਤੋਂ ਇਲਾਵਾ ਸਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾਂ, ਰੋਪੜ ਦੇ 20 ਵਿਦਿਆਰਥੀਆਂ, ਪ੍ਰੋ. ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਅੰਮ੍ਰਿਤਸਰ ਗਰੁੱਪ ਆਫ ਕਾਲਜਾਂ ਦੇ 30 ਵਿਦਿਆਰਥੀਆਂ ਅਤੇ ਪੰਜਾਬ ਪੁਲੀਸ ਲਾਈਨ ਦੇ 30 ਜਵਾਨਾਂ ਨੇ ਵੀ ਖੂਨਦਾਨ ਕੀਤਾ।ਇਸੇ ਦੌਰਾਨ ਪਿੰਗਲਵਾੜੇ ਦੇ 110 ਵੱਖ-ਵੱਖ ਵਾਰਡਾਂ ਦੇ ਸੇਵਾਦਾਰ, ਸੇਵਾਦਾਰਨੀਆਂ, ਦਫਤਰੀ ਸਟਾਫ, ਸੈਂਟਰ ਅਤੇ ਮੈਡੀਕਲ ਸਟਾਫ ਨੇ ਖੂਨਦਾਨ ਕਰਕੇ ਪੁੰਨ ਦੇ ਕੰਮ ਵਿੱਚ ਆਪਣਾ ਯੋਗਦਾਨ ਪਾਇਆ।ਸਮੂਹ ਖ਼ੂਨਦਾਨ ਦਾਨੀਆਂ ਨੂੰ ਰਿਫਰੈਸ਼ਮੈਂਟ ਤੋਂ ਇਲਾਵਾ ਸਰਟੀਫੀਕੇਟ ਦਿੱਤੇ ਗਏ।ਡਾ. ਇੰਦਰਜੀਤ ਕੌਰ ਨੇ ਖੂਨਦਾਨੀਆਂ ਦਾ ਧੰਨਵਾਦ ਕੀਤਾਅਤੇ ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਨੂੰ ਪਿੰਗਲਵਾੜੇ ਵਲੱੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
                ਬੱਚਿਆਂ ਵਲੋਂ ਬਣਾਈਆਂ ਵਾਤਾਵਰਣ ਆਦਿ ਵਿਸ਼ਿਆਂ ਨਾਲ ਸੰਬੰੰਧਤ ਚਿੱਤਰਕਾਰੀ ਅਤੇ ਹੱਥ ਨਾਲ ਬਣਾਈਆਂ ਕਲਾ-ਕ੍ਰਿਤੀਆਂ, ਆਚਾਰ, ਮੁਰੱਬੇ, ਸ਼ਰਬਤ ਆਦਿ ਦੀ ਨੁਮਾਇਸ਼ ਵੀ ਲਗਾਈ ਗਈ।ਭਗਤ ਪੂਰਨ ਸਿੰਘ ਆਦਰਸ਼ ਸਕੂਲ ਮਾਨਾਂਵਾਲਾ ਦੇ ਬੱਚਿਆਂ ਵੱਲੋਂ ਕੁਦਰਤੀ ਖੇਤੀ ਮਾਡਲ ਪ੍ਰਦਰਸ਼ਨੀ ਵਿੱਚ ਰੱਖਿਆ ਗਿਆ।
                ਇਸ ਮੌਕੇ ਸਾਬਕਾ ਮੰਤਰੀ ਤੇ ਸਾਬਕਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ, ਸਰਪ੍ਰਸਤ ਅਤੇ ਉਘੇ ਸਮਾਜ ਸੇਵਕ ਭਗਵੰਤ ਸਿੰਘ ਦਿਲਾਵਰੀ, ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਮੈਂਬਰ ਤਰਲੋਚਨ ਸਿੰਘ ਚੀਮਾ, ਮੈਂਬਰ ਰਾਜਬੀਰ ਸਿੰਘ, ਮੈਂਬਰ ਬੀਬੀ ਪ੍ਰੀਤਇੰਦਰਜੀਤ ਕੌਰ, ਮੈਂਬਰ ਹਰਜੀਤ ਸਿੰਘ ਅਰੋੜਾ, ਪ੍ਰਸ਼ਾਸਕ ਕਰਨਲ ਦਰਸ਼ਨ ਸਿੰਘ ਬਾਵਾ, ਪ੍ਰਸ਼ਾਸਕ ਮਾਨਾਂਵਾਲਾ ਜੈ ਸਿੰਘ, ਰਮਨੀਕ ਸਿੰਘ ਸਾਬਕਾ ਮੈਂਬਰ, ਡਾ. ਕਰਨਜੀਤ ਸਿੰਘ, ਨਰਿੰਦਰਪਾਲ ਸਿੰਘ ਸੋਹਲ, ਯੋਗੇਸ਼ ਸੂਰੀ, ਜਨਰਲ ਮੈਨੇਜਰ ਤਿਲਕ ਰਾਜ, ਗੁਲਸ਼ਨ ਰੰਜਨ, ਹਰਪਾਲ ਸਿੰਘ ਸੰਧੂ ਅਤੇ ਕਈ ਹੋਰ ਪਤਵੰਤੇ ਮੌਜ਼ੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …