ਭੀਖੀ, 4 ਅਗਸਤ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਰਾਮਕ੍ਰਿਸ਼ਨ ਨੇ ਆਜ਼ਾਦੀ ਦੇ 75ਵੇਂ ਸਾਲਾਂ ਸਮਾਗਮ ਤਹਿਤ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ਼ ਕਰਕੇ ਸੂਬਾ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ ਹੈ।ਉਸ ਦੀ ਗਾਇਡ ਅਧਿਆਪਕਾ ਨੀਸ਼ੂ ਗਰਗ ਨੇ ਕਿਹਾ ਕਿ ਵਿਦਿਆਰਥੀ ਸੁਖ਼ਮ ਕਲਾਵਾਂ ਤੋਂ ਵਾਕਫ਼ ਹੈ ਅਤੇ ਉਸ ਨੇ ਬੜੀ ਭਾਵਪੂਰਨ ਪੇਂਟਿੰਗ ਬਣਾਈ ਹੈ ਅਤੇ ਉਮੀਦ ਹੈ ਕਿ ਉਹ ਅੱਗੇ ਵੀ ਚੰਗਾ ਕਰੇਗਾ।ਇਸ ਮੋਕੇ ਸਰਪੰਚ ਗੁਰਮੇਲ ਕੌਰ, ਪੰਚ ਸੁਖਵਿੰਦਰ ਸਿੰਘ, ਪੰਚ ਹਰਬੰਸ ਸਿੰਘ, ਕਲੱਬ ਪ੍ਰਧਾਨ ਬਹਾਦਰ ਖਾਂ, ਸਮਾਜ਼ ਸੇਵੀ ਗੁਰਇਕਬਾਲ ਸਿੰਘ, ਅਫ਼ਤਾਬ ਖਾਂ ਆਦਿ ਨੇ ਜੇਤੂ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।
Check Also
ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …