ਭੀਖੀ, 5 ਅਗਸਤ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਪ੍ਰੋਗਰਾਮ
ਵਿੱਚ ਬੱਚਿਆਂ, ਅਧਿਆਪਕਾਂ ਅਤੇ ਬੱਚਿਆਂ ਦੀਆਂ ਮਾਤਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਦੇ ਪਰਿਵਾਰਾਂ ’ਚੋਂ ਸਤੀਸ਼ ਕੁਮਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਸਰੋਜ ਰਾਣੀ, ਤੇਜਿੰਦਰਪਾਲ ਜ਼ਿੰਦਲ ਤੇ ਸਨੇਹ ਜ਼ਿੰਦਲ, ਪਰਸ਼ੋਤਮ ਗਰਗ ਤੇ ਸੁਨੀਤਾ ਰਾਣੀ, ਅਸ਼ੋਕ ਜੈਨ ਤੇ ਤਰੁਣਾ ਜੈਨ ਅਤੇ ਰਕੇਸ਼ ਕੁਮਾਰ ਤੇ ਮੋਨੀਕਾ ਨੇ ਭਾਗ ਲਿਆ।ਉਹਨਾਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਰਵਹਿੱਤਕਾਰੀ ਸਕੂਲ ਦਾ ਇਹ ਉਪਰਾਲਾ ਬਹੁਤ ਹੀ ਸਲਾਹੁਣਯੋਗ ਹੈ, ਕਿਉਂਕਿ ਇਸ ਨਾਲ ਹੀ ਬੱਚੇ ਆਪਣੇ ਵਿਰਸੇ ਨਾਲ ਜੁੜੇ ਰਹਿ ਸਕਦੇ ਹਨ।
ਇਸ ਤੀਜ਼ ਮੇਲੇ ਵਿੱਚ ਬੱਚਿਆਂ ਦੇ ਮਹਿੰਦੀ, ਕਿੱਕਲੀ, ਪੰਜਾਬੀ ਵਿਰਸਾ ਪ੍ਰਸ਼ਨ-ਮੰਚ, ਫੈਂਸੀ ਡਰੈਸ, ਪੀਂਘ ਝੂਟਣਾ ਆਦਿ ਮੁਕਾਬਲੇ ਕਰਵਾਏ ਗਏ।ਬੱਚਿਆਂ ਦੀਆਂ ਮਾਤਾਵਾਂ ਲਈ ਗਿੱਧਾ, ਬੋਲੀਆਂ, ਲੋਕ ਗੀਤ, ਫਨੀ ਗੇਮਾਂ ਅਤੇ ਮੇਕਅੱਪ ਗੇਮਾਂ ਦਾ ਆਯੋਜਨ ਕੀਤਾ ਗਿਆ।“ਸਵਦੇਸੀ ਰੱਖੜੀ ਸਟਾਲ” ਸਾਰਿਆਂ ਦੀ ਖਿੱਚ ਦਾ ਕੇਂਦਰ ਰਹੇ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਬੱਚਿਆਂ ਨੂੰ ਤੀਜ਼ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਆਪਣੇ ਵਿਰਸੇ ਦੀ ਸਾਂਭ ਸੰਭਾਲ ਲਈ ਅਜਿਹੇ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media