13 ਅਗਸਤ ਤੱਕ ਆਪਣੀਆਂ ਐਂਟਰੀਆਂ ਭੇਜੀਆਂ ਜਾ ਸਕਦੀਆਂ ਹਨ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਵਲੋਂ ਇਕ ਨਿਵੇਕਲੀ ਪਹਿਲ ਕਰਦੇ ਹੋਏ 75ਵੇਂ ਆਜ਼ਾਦੀ ਦਿਵਸ ਤੇ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਇਕ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਜਿਲ੍ਹਾ ਵਾਸੀ 13 ਅਗਸਤ ਤਕ ਆਪਣੀਆਂ ਐਂਟਰੀਆਂ ਲਿੰਕ
<https://forms.gle/VhMJ1wXAMy9NsANK9> ‘ਤੇ ਭੇਜ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਭਾਗੀ ਆਪਣੀਆਂ ਫੋਟੋਆਂ ਇੰਟਾਗ੍ਰਾਮ ਪੇਜ਼ ਅਤੇ hashtag #akamatamritsar, #AzadiKaAmritMahotsav ਅਤੇ tag @dc_amritsar ‘ਤੇ ਵੀ ਕਰ ਸਕਦੇ ਹਨ। ਉਨਾਂ ਦੱਸਿਆ ਕਿ ਸਾਰੀਆਂ ਫੋਟੋਆਂ ਜਿਨਾਂ ਦੀ ਪਿਕਸਲ ਰੇਂਜ 1920 1080 ਫੁ1ਲ ਐਚ.ਡੀ ਰੈਜ਼ੂਲੇਸ਼ਨ ਹੋਣੀ ਚਾਹੀਦੀ ਹੈ ਅਤੇ ਹਰੇਕ ਪ੍ਰਤੀਭਾਗੀ ਆਪਣੀਆਂ ਤਿੰਨ ਐਂਟਰੀਆਂ ਦਰਜ਼ ਕਰਾ ਸਕਦਾ ਹੈ।ਉਨਾਂ ਦੱਸਿਆ ਕਿ ਚੁਣੀਆਂ ਗਈਆਂ ਐਂਟਰੀਆਂ ਦੇ ਪ੍ਰਤੀਭਾਗੀਆਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਡਿਜ਼ੀਟਲ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ।ਸੂਦਨ ਨੇ ਦੱਸਿਆ ਕਿ ਇਸ ਸਬੰਧੀ ਫਾਰਮ ਭਰਨ ਲਈ ਨੱਥੀ ਦਸਤਾਵੇਜ਼ ਰਾਹੀਂ ਕਿਊਆਰ ਕੋਡ ਸਕੈਨ ਕਰਕੇ ਆਪਣਾ ਫਾਰਮ ਵੀ ਭਰਿਆ ਜਾ ਸਕਦਾ ਹੈ।