Saturday, May 24, 2025
Breaking News

13 ਤੋਂ 15 ਅਗਸਤ ਤੱਕ ਹਰ ਘਰ ਲਹਿਰਾਇਆ ਜਾਵੇਗਾ ਤਿਰੰਗਾ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੇ 75ਵੇਂ ਵਰੇਗੰਢ ਦੇ ਸਬੰਧ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 13 ਤੋਂ 15 ਅਗਸਤ 2022 ਨੂੰ ਭਾਰਤ ਦੀ ਆਜ਼ਾਦੀ ਦੇ 75ਵੇਂ ਵਰੇਗੰਢ ਨੂੰ ਮਨਾਉਂਦੇ ਹੋਏ ਹਰ ਘਰ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੀ ਰਹਿਨੁਮਾਈ ਹੇਠ ਕੀਤੀ ਗਈ ਮੀਟਿੰਗ ਵਿੱਚ ਹੋਈ ਕਾਰਵਾਈ ਬਾਰੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਹਰ ਆਮ ਨਾਗਰਿਕ ਨੂੰ ਝੰਡਾ ਲਹਿਰਾਉਣ ਦਾ ਅਧਿਕਾਰ ਦਿੱਤਾ ਗਿਆ ਹੈ।ਭਾਰਤ ਅਤੇ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਇਹ ਫੈਸਲਾ ਲਿਆ ਗਿਆ ਹੈ ਕਿ ਹਰ ਆਮ ਨਾਗਰਿਕ ਦੇ ਘਰ ਵਿੱਚ ਝੰਡਾ ਲਹਿਰਾਇਆ ਜਾਵੇ ਜਦਕਿ ਪਹਿਲਾਂ ਇਹ ਰਸਮ ਸਿਆਸੀ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੀਤੀ ਜਾਂਦੀ ਸੀ।
              ਮੂੁਧਲ ਨੇ ਕਿਹਾ ਕਿ ਇਸ ਸਬੰਧੀ ਜਿਲੇ ਵਿਚ ਸਮੂਹ ਵਿਭਾਗਾਂ ਦੀ ਸਮੂਲੀਅਤ ਅਨੁਸਾਰ ਲਗਭਗ 3.00 ਲੱਖ ਘਰਾਂ ਵਿੱਚ ਝੰਡੇ ਲਹਿਰਾਏ ਜਾਣਗੇ।ਉਨਾਂ ਆਮ ਨਾਗਰਿਕਾਂ ਨੂੰ ਬੇਨਤੀ ਕੀਤੀ ਕਿ ਉਹ ਕੌਮੀ ਝੰਡੇ ਨੂੰ ਲਹਿਰਾਉਣ ਸਮੇਂ ਝੰਡੇ ਦੀ ਪੂਰਨ ਮਰਿਆਦਾ ਦਾ ਖਿਆਲ ਰੱਖਿਆ ਜਾਵੇ ਅਤੇ 15 ਅਗਸਤ 2022 ਦੀ ਸਮਾਪਤੀ ਉਪਰੰਤ ਕੌਮੀ ਝੰਡੇ ਦੀ ਮਰਿਆਦਾ ਅਨੁਸਾਰ ਇਸ ਦੀ ਸਾਂਭ ਸੰਭਾਲ ਕੀਤੀ ਜਾਵੇ।

Check Also

ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …