ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕਤਾ ਸਮਾਗਮ
ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਜਿਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ, ਉਥੇ ਹੀ ਸੂਬੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਯੋਜਨਾ ਤਹਿਤ ਹਰੇਕ ਹਲਕੇ ਵਿੱਚ 50-50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਜੀਵਨ ਜੋਤ ਕੌਰ ਹਲਕਾ ਵਿਧਾਇਕ ਪੂਰਬੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਬਟਾਲਾ ਰੋਡ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨਾਂ ਕਿਹਾ ਕਿ ਸਾਡੇ ਵਾਤਾਵਰਣ ਨੂੰ ਗੰਧਲਾ ਕਰਨ ਵਿੱਚ ਪਲਾਸਟਿਕ ਦੀ ਵਰਤੋਂ ਸਭ ਤੋਂ ਵੱਡਾ ਕਾਰਨ ਹੈ।ਇਸ ਲਈ ਜਿਲ੍ਹੇ ਨੂੰ ਪਲਾਸਟਿਕ ਮੁਕਤ, ਹਰਿਆ-ਭਰਿਆ ਤੇ ਸਾਫ ਸੁਥਰਾ ਬਣਾਉਣ ਲਈ ਸਮੂਹ ਨਾਗਰਿਕ ਸਾਡਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।ਸ੍ਰੀਮਤੀ ਜੀਵਨਜੋਤ ਕੌਰ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਹਿਯੋਗ ਦੇ ਨਾਲ ਹੀ ਸਿੰਗਲ ਯੂਜ਼ ਪਲਾਸਟਿਕ ਦੀ ਮੁਹਿੰਮ ਨੂੰ ਸਫ਼ਲਤਾ ਪੂਰਵਕ ਸਿਰੇ ਚੜ੍ਹਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਨ ਦੇਣਾ ਹੈ ਤਾਂ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਆਪਣੇ ਵਾਤਾਵਰਨ ਨੂੰ ਹਰਿਆਵਲ ਭਰਪੂਰ ਬਣਾਈਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਰਕਾਰ ਵਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।ਪ੍ਰਦੂਸ਼ਨ ਵਿਭਾਗ ਵਲੋਂ ਪਲਾਸਟਿਕ ਦੇ ਸਮਾਨ ਬਣਾਉਣ ਵਾਲੀਆਂ ਫੈਕਟਰੀਆਂ, ਹੋਲਸੇਲ ਡੀਲਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ।ਆਉਣ ਵਾਲੇ ਸਮੇਂ ਵਿੱਚ ਜੇਕਰ ਕੋਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਤਿਆਰ ਕਰਵਾਏ ਜੂਟ ਤੋਂ ਬਣੇ ਥੈਲ ਅਤੇ ਪੌਦੇ ਵੀ ਵੰਡੇ ਗਏ।
ਸਮਾਗਮ ਵਿੱਚ ਪੰਜਰਾਬ ਪ੍ਰਦੂਸ਼ਣ ਬੋਰਡ ਦੇ ਐਕਸੀਐਨ, ਐਸ.ਡੀ.ਓ ਅੰਮ੍ਰਿਤਸਰ ਪਾਲ ਸਿੰਘ, ਸਤਪਾਲ ਸੋਖੀ, ਜਗਜੀਤ ਸਿੰਘ ਡਾਇਰੈਕਟ, ਸ:ਸ:ਸ ਕੁੱਕੂ ਸ਼ਰਮਾ ਤੋਂ ਇਲਾਵਾ ਕਈ ਐਨ.ਜੀ.ਓ ਦੇ ਮੈਂਬਰ ਆਦਿ ਹਾਜ਼ਰ ਸਨ।
ਇਸ ਮੌਕੇ ਸਰਕਾਰੀ ਸੀ:ਸੈਕ: ਸਕੈਲ ਮਾਲ ਰੋਡ ਦੀਆਂ ਦੀਆਂ ਵਿਦਿਆਰਥਣਾਂ ਵੀਨਾ ਅਤੇ ਨਵਪ੍ਰੀਤ ਕੌਰ ਨੇ ਵੀ ਪਲਾਸਟਿਕ ਪਾਬੰਦੀ ਲਈ ਸਰਕਾਰੀ ਕੋਸ਼ਿਸ਼ ਦੀ ਸ਼ਲਾਘਾ ਵਿੱਚ ਰਚਨਾਵਾਂ ਪੇਸ਼ ਕੀਤੀਆਂ।