Saturday, December 21, 2024

ਇਕ ਔਰਤ ਵੱਲੋਂ ਆਪਣੀ ਪਿੱਠ ‘ਤੇ ਗੁਰਬਾਣੀ ਦੀ ਤੁਕ ਲਿਖਵਾਉਣ ਦਾ ਲਿਆ ਸਖਤ ਨੋਟਿਸ

ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖ ਕੇ ਮੰਗੀ ਜਾਵੇਗੀ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ‘ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਝ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਇਸ ਦੇ ਖਿਲਾਫ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕਰਵਾਈ ਜਾ ਸਕੇ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …