Saturday, July 27, 2024

ਉਘੇ ਸਿੱਖ ਚਿੰਤਕ ਡਾਕਟਰ ਸਰੂਪ ਸਿੰਘ ਅਲੱਗ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 6 ਅਗਸਤ (ਇੰਦਰਜੀਤ ਸਿੰਘ ਕੰਗ) – ਵਿਸ਼ਵ ਭਰ ਵਿੱਚ ਸ਼ਬਦ ਗੁਰੂ ਕਾ ਲੰਗਰ ਲਗਾਉਣ ਵਾਲੇ ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ ਲੇਖਕ ਵਿਦਵਾਨ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸਾਬਕਾ ਨਿਰਦੇਸ਼ਕ ਡਾਕਟਰ ਸਰੂਪ ਸਿੰਘ ਅਲੱਗ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਉਨ੍ਹਾਂ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ ਵਿੱਚ 110 ਤੋਂ ਉਪਰ ਪੁਸਤਕਾਂ ਲਿਖੀਆਂ ਗਈਆਂ।ਪਹਿਲੀ ਕਿਤਾਬ ‘ਪ੍ਰੀਚੈ ਸ੍ਰੀ ਗੁਰੂ ਗਰੰਥ ਸਾਹਿਬ’ ਲਿਖੀ ਗਈ ਅਤੇ ‘ਹਰਿਮੰਦਰ ਦਰਸ਼ਨ’ ਦੇ 218 ਐਡੀਸ਼ਨ ਪ੍ਰਕਾਸ਼ਿਤ ਹੋ ਚੁੱਕੇ ਹਨ।ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸਮਰਾਲਾ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਸਾਹਿਤਕ ਜਥੇਬੰਦੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼ੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ, ਬੰਤ ਸਿੰਘ ਖਾਲਸਾ, ਗੁਰਜੀਤ ਸਿੰਘ ਪਾਲਮਾਜਰਾ, ਹਰਪ੍ਰੀਤ ਸਿੰਘ, ਡਾ. ਤੇਜਿੰਦਰ ਸਿੰਘ, ਹਰਮੀਤ ਸਿੰਘ ਢੰਡੇ, ਲੇਖਕ ਮੰਚ (ਰਜਿ:) ਸਮਰਾਲਾ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ, ਸੁਰਜੀਤ ਵਿਸ਼ਦ, ਅਕਸ ਰੰਗਮੰਚ ਦੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਅੰਮ੍ਰਿਤਪਾਲ ਸਮਰਾਲਾ, ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਡਾ. ਪ੍ਰਿੰਸੀਪਲ ਪਰਮਿੰਦਰ ਸਿੰਘ ਬੈਨੀਪਾਲ, ਹਰਜਿੰਦਰਪਾਲ ਸਿੰਘ ਸਕੱਤਰ, ਮਾ. ਪੁਖਰਾਜ ਸਿੰਘ ਘੁਲਾਲ, ਕਰਮਜੀਤ ਅਜ਼ਾਦ, ਡਾ. ਅੰਬੇਦਕਰ ਸੇਵਾ ਮਿਸ਼ਨ ਦੇ ਪ੍ਰਧਾਨ ਕਰਮਚੰਦ ਮੈਨੇਜਰ, ਰਘਬੀਰ ਸਿੰਘ ਅਤੇ ਸਤਵਿੰਦਰਪਾਲ ਸਿੰਘ ਸ਼ਾਮਲ ਹਨ।
                 ਇਸੇ ਦੌਰਾਨ ਸ਼ਹੀਦ ਭਗਤ ਸਿੰਘ ਸਪੋਰਟਸ ਅਕੈਡਮੀ ਦੇ ਕੋਚ ਕਮਲਜੀਤ ਨਿੰਨੀ ਨੇ ਡਾ. ਅਲੱਗ ਦੇ ਦੇਹਾਂਤ ਨੂੰ ਸਮੁੱਚੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …