Tuesday, September 22, 2026

ਈ.ਟੀ.ਓ ਨੇ ਜੰਡਿਆਲਾ ਗੁਰੂ ਫਾਇਰ ਸਟੇਸ਼ਨਾਂ ਲਈ ਛੋਟੀ ਅੱਗ ਬੁਝਾਊ ਗੱਡੀ ਨੂੰ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਅੱਗ ਲੱਗਣ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਨੂੰ ਅੱਗ ਬੁਝਾਉਣ ਵਾਲੀ ਇਕ ਨਵੀਂ ਛੋਟੀ ਗੱਡੀ ਭੇਟ ਕੀਤੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਈ ਮਹੀਨੇ ਵੀ ਸਰਕਾਰ ਵਲੋਂ 2 ਨਵੇਂ ਮਲਟੀਪਰਪਜ਼ ਫਾਇਰ ਟੈਂਡਰ ਸਮਰਪਿਤ ਕੀਤੇ ਗਏ ਸਨ।
ਹਰਭਜਨ ਸਿੰਘ ਨੇ ਕਿਹਾ ਕਿ ਇਹ ਗੱਡੀ ਭੀੜ ਵਾਲੇ ਬਜ਼ਾਰਾਂ ਵਿੱਚ ਜਾ ਸਕਣ ਦੇ ਸਮਰੱਥ ਹੈ।ਹੁਣ ਜੰਡਿਆਲਾ ਗੁਰੂ ਨਵੇਂ ਮਲਟੀਪਰਪਜ਼ ਅਤੇ ਮਿੰਨੀ ਫਾਇਰ ਟੈਂਡਰਾਂ ਨਾਲ ਉਦਯੋਗਿਕ ਇਕਾਈਆਂ ਤੋਂ ਇਲਾਵਾ ਦੁਕਾਨਾਂ, ਘਰਾਂ ਆਦਿ ਤੱਕ ਅੱਗ ਲੱਗਣ ਦੀਆਂ ਵਾਪਰਦੀਆਂ ਘਟਨਾਵਾਂ ਮੌਕੇ ਆਪਣੀ ਬਿਹਤਰ ਸੇਵਾ ਦੇ ਸਕੇਗਾ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੇ ਪੰਜਾਬ ਨੂੰ ਨਵੀਆਂ ਅੱਗ ਬੁਝਾਊ ਗੱਡੀਆਂ ਦਿੱਤੀਆਂ ਗਈਆਂ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …