Thursday, April 16, 2026

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਵਲੋਂ ਚੱਕੀ ਪ੍ਰਭਾਵਿਤ ਖੇਤਰਾਂ ਦਾ ਦੋਰਾ

ਅਧਿਕਾਰੀਆਂ ਨੂੰ ਭੂਮੀ ਕਟਾਅ ਰੋਕਣ ਲਈ ਪ੍ਰੋਜੈਕਟ ਤਿਆਰ ਕਰਨ ਦੇ ਦਿੱਤੇ ਆਦੇਸ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ)- ਪਿਛਲੇ ਦਿਨ੍ਹਾਂ ਦੋਰਾਨ ਹੋਈ ਬਾਰਿਸ਼ ਕਾਰਨ ਬਹੁਤ ਸਾਰੇ ਖੇਤਰਾਂ ‘ਚ ਜਨਜੀਵਨ ਵੀ ਪ੍ਰਭਾਵਿਤ ਰਿਹਾ।ਜਿਲ੍ਹਾ ਪਠਾਨਕੋਟ ਦੇ ਨਾਲ ਲਗਦੇ ਕਈ ਦਰਿਆਈ ਖੇਤਰਾਂ ਅੰਦਰ ਹੋਏ ਭੂਮੀ ਕਟਾਅ ਕਾਰਨ ਵੀ ਖੇਤਰ ਪ੍ਰਭਾਵਿਤ ਹੋਏ ਵਿਸ਼ੇਸ਼ ਤੌਰ ‘ਤੇ ਚੱਕੀ ਦੇ ਨਾਲ ਲਗਦੇ ਜਿਲ੍ਹਾ ਪਠਾਨਕੋਟ ਦਾ ਖੇਤਰ ‘ਚ ਵੀ ਇਸ ਦਾ ਅਸਰ ਹੋਇਆ।ਇਨ੍ਹਾਂ ਸਥਾਨਾਂ ਦਾ ਜਾਇਜ਼ਾ ਲੈਣ ਲਈ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਮਾਮਲੇ ਮੰਤਰੀ ਪਠਾਨਕੋਟ ਪਹੁੰਚੇ। ਉਨਾਂ ਨੇ ਬਾਰਿਸ਼ ਕਾਰਨ ਪਠਾਨਕੋਟ ਸਿਟੀ ਨਾਲ ਲਗਦੇ ਚੱਕੀ ਦਰਿਆ ਦਾ ਜਾਇਜ਼ਾ ਲਿਆ।ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ, ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ ਪਠਾਨਕੋਟ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਮੇਜ਼ਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ (ਜ), ਵਿਭੂਤੀ ਸ਼ਰਮਾ ਹਲਕਾ ਪਠਾਨਕੋਟ ਇੰਚਾਰਜ਼ ਆਮ ਆਦਮੀ ਪਾਰਟੀ, ਕੈਪਟਨ ਸੁਨੀਲ ਗੁਪਤਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਧਨਵੰਤ ਸਿੰਘ ਬਾਜਵਾ, ਚਰਨਜੀਤ ਸਿੰਘ ਐਕਸੀਅਨ ਮਾਈਨਿੰਗ ਵਿਭਾਗ ਅਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਪਾਰਟੀ ਵਰਕਰ ਵੀ ਹਾਜ਼ਰ ਸਨ।
                 ਕੈਬਨਿਟ ਮੰਤਰੀ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਇੱਕ ਪ੍ਰੋਜੈਕਟ ਤਿਆਰ ਕੀਤਾ ਜਾਵੇ ਜਿਸ ਨਾਲ ਚੱਕੀ ਦਰਿਆ ਦਾ ਪਾਣੀ ਕੁਦਰਤੀ ਸੰਪਦਾ ਨੂੰ ਨੁਕਸਾਨ ਨਾ ਪਹੁੰਚਾ ਸਕੇ।ਇਹ ਪ੍ਰੋਜੈਕਟ ਰਿਪੋਰਟ ਤਿਆਰ ਕਰਕੇ ਜਲਦ ਉਨ੍ਹਾਂ ਨੂੰ ਭੇਜੀ ਜਾਵੇ ਤਾਂ ਜੋ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਪ੍ਰੋਜੈਕਟ ਨੂੰ ਸੁਰੂ ਕਰਵਾਉਣ ਲਈ ਮਨਜ਼ੂਰੀ ਲੈ ਸਕਣ।
                 ਉਨ੍ਹਾਂ ਪ੍ਰਸਾਸਨਿਕ ਅਧਿਕਾਰਿਆਂ ਨੂੰ ਵੀ ਕਿਹਾ ਕਿ ਪਿਛਲੇ ਦਿਨ੍ਹਾਂ ਦੋਰਾਨ ਬਾਰਿਸ਼ ਦੇ ਪਾਣੀ ਕਰਕੇ ਸਿਵਲ ਹਸਪਤਾਲ ਪਠਾਨਕੋਟ ਅੰਦਰ ਬਹੁਤ ਕਾਰਜ਼ ਪ੍ਰਭਾਵਿਤ ਹੋਇਆ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ।ਇਸ ਲਈ ਜਲਦੀ ਹੀ ਇੱਕ ਟੀਮ ਬਣਾ ਕੇ ਇਸ ਸਮੱਸਿਆ ਦੇ ਹੱਲ ਲਈ ਪ੍ਰੋਜੈਕਟ ਉਲੀਕਿਆ ਜਾਵੇ ਤਾਂ ਜੋ ਭਵਿੱਖ ਵਿੱਚ ਬਾਰਿਸ਼ ਦੇ ਦਿਨ੍ਹਾਂ ‘ਚ ਮੁੜ ਅਜਿਹੀ ਸਥਿਤੀ ਪੈਦਾ ਨਾ ਹੋ ਸਕੇ।
                      ਜਿਕਰਯੋਗ ਹੈ ਕਿ ਪਠਾਨਕੋਟ ਦੋਰੇ ਦੋਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਜ਼ਦੀਕ ਲਗਦੇ ਬਾਬਾ ਸ੍ਰੀ ਚੰਦ ਜੀ ਦੇ ਤਪ ਅਸਥਾਨ ਗੁਰੂਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਨਤਮਸਤਕ ਹੋਏ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …