ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡਰੀ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰਵੀਂ ਅਤੇ ਦਸਵੀਂ ਜਮਾਤ ਦੇ ਸੀ.ਬੀ.ਐਸ.ਸੀ ਬੋਰਡ ਸਾਲ-2022 ਪ੍ਰੀਖਿਆ ਦੇ ਸ਼ਾਨਦਾਰ ਨਤੀਜਿਆਂ ਵਜੋਂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਹੋਏ ਪ੍ਰੋਗਰਾਮ ਵਿਚ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਮੁੱਖ ਮਹਿਮਾਨ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਜੁਗਰਾਜ ਸਿੰਘ ਰੰਧਾਵਾ ਨੇ ਬਤੌਰ ਮਹਿਮਾਨ ਸ਼ਿਰਕਤ ਕੀਤੀ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਅਧਿਆਪਕਾਂ ਅਤੇ ਬੱਚਿਆਂ ਵੱਲੋਂ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਗਏ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ‘ਜੀ ਆਇਆਂ’ ਆਖਿਆ। ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਨਾਲ ਕਰਨ ਉਪਰੰਤ ਦੇਸ਼ ਦੇ 75ਵੇਂ ਅਜ਼ਦੀ ਦਿਵਸ ਦੇ ਸੰਬੰਧ ਵਿਚ ਸਕੂਲ ਦੇ ਥਿਏਟਰ ਵਿਭਾਗ ਵੱਲੋਂ ਅਧਿਆਪਕਾ ਹਰਮੀਤ ਸਾਘੀ ਦੇ ਨਿਰਦੇਸ਼ਨ ਹੇਠ ਭਾਵਨਾਤਮਕ ਨਾਟਕ ‘‘ਫਾਂਸੀ“ ਖੇਡਿਆ ਗਿਆ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ।ਡਾ. ਧਰਮਵੀਰ ਸਿੰਘ ਨੇ ਦੱਸਿਆ ਕਿ ਇਸ ਸਾਲ ਬਾਰ੍ਹਵੀ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੀ ਵਿਦਿਆਰਥਣ ਦੀਆ ਮਿੱਤਲ ਨੇ ਮੈਡੀਕਲ ਸਟਰੀਮ ਵਿਚ 99 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਿਟੀ ਟਾਪਰ ਹੋਣ ਦਾ ਮਾਣ ਹਾਸਲ ਕੀਤਾ ਹੈ ਅਤੇ ਸਕੂਲ ਦੇ 112 ਬੱਚਿਆਂ ਨੇ 2021-22 ਦੀ ਪ੍ਰੀਖਿਆ ਵਿਚ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਦਸਵੀਂ ਜਮਾਤ ਦੇ ਵਿਦਿਆਰਥੀ ਅਮਿਤੇਜ ਕਰਨ ਸਿੰਘ ਨੇ 98 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਉਹਨਾਂ ਨੇ ਦੱਸਿਆ ਕਿ ਸਕੂਲ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਹਾਲ ਵਿੱਚ ਹੀ ਹੋਈ ਸੀ.ਏ ਪ੍ਰੀਖਿਆ ਵਿਚ ਜਿਲ੍ਹੇ ਵਿਚੋਂ ਟਾਪ ਰੈਂਕ ਹਾਸਿਲ ਕਰਕੇ ਸੰਸਥਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਦੀਵਾਨ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਸਕੂਲ ਪਿੰਸੀਪਲ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਉਹਨਾਂ ਸਾਰਿਆਂ ਨੂੰ ਪਲਾਸਟਿਕ ਦੀ ਵਰਤੋ ਬੰਦ ਕਰਨ, ਅਨਮੋਲ ਪਾਣੀ ਦੀ ਸਾਂਭ-ਸੰਭਾਲ ਕਰਨ ਲਈ ਵੀ ਉਤਸ਼ਾਹਿਤ ਅਤੇ 75ਵੇਂ ਅਜਾਦੀ ਦਿਵਸ ਮੌਕੇ ਉਹਨਾਂ ਦਸ਼ ਦੀ ਅਜ਼ਾਦੀ ਵਿਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਉਜਾਗਰ ਕੀਤਾ।
ਦੀਵਾਨ ਮੈਨੇਜਮੈਂਟ ਅਤੇ ਮਹਿਮਾਨਾਂ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕਰਕੇ ਤੋਹਫੇ਼ ਵਜੋਂ ਘੜੀਆ ਦਿੱਤੀਆਂ ਗਈਆਂ। ਅੰਤ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬਾਅਦ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ।
ਇਸ ਮੌਕੇ ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਜੁਆਇੰਟ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਸਕੱਤਰਾਂ ਵਿਚ ਸ਼ਾਮਲ ਜਸਪਾਲ ਸਿੰਘ ਢਿੱਲੋਂ ਅਤੇ ਸੁਖਦੇਵ ਸਿੰਘ ਮੱਤੇਵਾਲ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਐਸ.ਐਸ ਛੀਨਾ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪ੍ਰੋ. ਹਰੀ ਸਿੰਘ, ਤੇ ਇੰਦਰਜੀਤ ਸਿੰਘ ਅੜੀ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …