ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਵਿਖੇ ਤਾਇਨਾਤ ਮੈਡਮ ਹਰਜਿੰਦਰ ਕੌਰ ਨੇ ਆਪਣਾ ਜਨਮ ਦਿਨ ਸਕੂਲ ਦੇਸਟਾਫ ਅਤੇ ਬੱਚਿਆਂ ਨਾਲ ਮਿਲ ਕੇ ਪੌਦੇ ਲਗਾ ਕੇ ਮਨਾਇਆ।ਸਕੂਲ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਤੇ ਸਮੂਹ ਸਟਾਫ਼ ਮੈਬਰਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਮੇਂ ਮੈਡਮ ਕੁਲਦੀਪ ਕੌਰ, ਸਤਵੰਤ ਕੌਰ, ਸ਼ੈਲੀ ਗੁਪਤਾ, ਮਾਸਟਰ ਗਗਨਦੀਪ ਸਿੰਘ ਤੋਂ ਇਲਾਵਾ ਮਹਿੰਦਰ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।ਦੱਸਣਯੋਗ ਹੈ ਕਿ ਮੈਡਮ ਹਰਜਿੰਦਰ ਕੌਰ ਦੇ ਸਾਰੇ ਪਰਿਵਾਰਕ ਮੈਂਬਰ ਵੀ ਆਪਣੇ ਜਨਮ ਦਿਨ ‘ਤੇ ਪੌਦੇ ਲਗਾਉਂਦੇ ਹਨ ਅਤੇ ਉਨ੍ਹਾਂ ਦੀ ਪੂਰੀ ਸਾਂਭ ਸੰਭਾਲ ਵੀ ਕਰਦੇ ਹਨ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …